13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡ ਬਹਾਦਰਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 06-05-2026
ਨਰੋਟ ਜੈਮਲ ਸਿੰਘ, 5 ਮਈ (ਸ਼ਸ਼ੀ ਕੁਮਾਰ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤੇ ਉਨ੍ਹਾਂ ਦੀ ਦਿਲਚਸਪੀ ਖੇਡਾਂ ਵੱਲ ਵਧਾਉਣ ਲਈ ਪਿੰਡ ਦੇ ਨੌਜਵਾਨਾਂ ਨੇ ਬਹਾਦਰਪੁਰ ਵਿਚ ਸਲਾਨਾ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਪ੍ਰਬੰਧਕ ਵਿਵੇਕ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਟੂਰਨਾਮੈਂਟ 'ਚ ਕਾਂਗਰਸੀ ਜਵਾਹਰ ਬਾਲ ਮੰਚ ਦੇ ਕੋਆਰਡੀਨੇਟਰ ਅਤੇ ਯੁਵਾ ਆਗੂ ਸਤੀਸ਼ ਜੱਟ ਪੰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਦ ਕਿ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਤੇ ਕਾਂਗਰਸ ਦੇ ਉਪ ਪ੍ਰਧਾਨ ਓ.ਬੀ.ਸੀ. ਪੰਜਾਬ ਕੁਲਜੀਤ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਵਿਵੇਕ ਕੁਮਾਰ ਨੇ ਦੱਸਿਆ ਕਿ ਇਸ ਕਿ੍ਕਟ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਪਿੰਡ ਦੇ ਨੌਜਵਾਨਾਂ ਨੇ ਬਹੁਤ ਮਿਹਨਤ ਕੀਤੀ | ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਤੀਸ਼ ਜੱਟ ਪੰਮਾ ਨੇ ਪ੍ਰਬੰਧਕ ਕਮੇਟੀ ਦਾ ਸਹਿਯੋਗ ਕੀਤਾ ਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ ਨੂੰ ਸ਼ਲਾਘਾਯੋਗ ਦੱਸਦੇ ਹੋਏ ਕਿਹਾ ਕਿ ਸਾਨੂੰ ਅਜਿਹੀਆਂ ਹੋਰ ਖੇਡ ਕਮੇਟੀਆਂ ਦਾ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ | ਇਸ ਮੌਕੇ ਓ.ਬੀ.ਸੀ. ਵਾਈਸ ਪ੍ਰਧਾਨ ਪੰਜਾਬ ਕੁਲਜੀਤ ਸਿੰਘ ਸੈਣੀ ਨੇ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਜਿੰਨੇ੍ਹ ਯਤਨ ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਖੇਡਾਂ ਕਰਵਾ ਕੇ ਕਰ ਰਹੀਆਂ ਹਨ | ਇਸ ਮੌਕੇ ਪ੍ਰਬੰਧਕ ਵਿਵੇਕ ਕੁਮਾਰ, ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਵਾਈਸ ਪ੍ਰਧਾਨ ਓ.ਬੀ.ਸੀ. ਪੰਜਾਬ ਕੁਲਜੀਤ ਸੈਣੀ, ਸਤੀਸ਼ ਸਰਨਾ, ਸਾਬਕਾ ਸੰਮਤੀ ਮੈਂਬਰ ਪੱਪੂ, ਨਰੋਟ ਜੈਮਲ ਸਿੰਘ ਕਾਲਾ, ਕੇਵਲ ਕਿ੍ਸ਼ਨ, ਬੈਸਾਖੀ ਰਾਮ, ਵਿਵੇਕ ਪ੍ਰਧਾਨ, ਬੱਬਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਰਲਮ ਜਿੱਤ ਦੀ ਖ਼ੁਸ਼ੀ 'ਚ ਹਲਕਾ ਭੋਆ ਦੇ ਕਾਂਗਰਸੀ ਵਰਕਰਾਂ ਵਲੋਂ ਜਸ਼ਨ ਅਗਲੀ ਖ਼ਬਰ ਭਾਜਪਾ ਵਲੋਂ ਜਿੱਤ ਦੀ ਖ਼ੁਸ਼ੀ 'ਚ ਸਮਾਗਮ, ਲੱਡੂ ਵੰਡੇ ਤੇ ਭੰਗੜੇ ਪਾਏ
Ad Position 24