17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਰਦਮਸ਼ੁਮਾਰੀ ਡਿਊਟੀਆਂ ਨੰੂ ਲੈ ਕੇ ਅਧਿਆਪਕਾਂ ਨੇ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-05-2026
ਗੁਰਦਾਸਪੁਰ, 6 ਮਈ (ਚੱਕਰਾਜਾ)-ਅੱਜ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵਲੋਂ ਜਨਗਣਨਾ 'ਚ ਅਧਿਆਪਕਾਂ ਦੀਆਂ ਵੱਡੀ ਗਿਣਤੀ 'ਚ ਲਗਾਈਆਂ ਡਿਊਟੀਆਂ ਨਾਲ ਪੈਦਾ ਹੋਈਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਜਨਰਲ ਕੁਲਦੀਪ ਚੰਦ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਧਿਆਪਕ ਆਗੂ ਕੁਲਦੀਪ ਪੁਰੋਵਾਲ, ਸੋਮ ਸਿੰਘ, ਰਵਿੰਦਰਜੀਤ ਸਿੰਘ ਪੰਨੂ, ਅਸ਼ਵਨੀ ਫ਼ੱਜ਼ੂਪੁਰ, ਬਲਵਿੰਦਰ ਰਾਜ, ਅਮਰਜੀਤ ਕੋਠੇ, ਅਨਿਲ ਕੁਮਾਰ ਲਾਹੌਰੀਆ, ਰਜਨੀ ਪ੍ਰਕਾਸ਼, ਅਨਿਲ ਸ਼ਰਮਾ, ਬਲਵਿੰਦਰ ਸਿੰਘ, ਰਮਨਦੀਪ ਕੌਰ ਅਤੇ ਮਨਜੀਤ ਕੌਰ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਮਰਦਮਸ਼ੁਮਾਰੀ ਸਬੰਧੀ ਡਿਊਟੀਆਂ ਉਨ੍ਹਾਂ ਦੀ ਡਿਊਟੀ ਵਾਲੇ ਸਕੂਲਾਂ ਜਾਂ ਰਿਹਾਇਸ਼ ਨੇੜੇ ਲਗਾਈਆਂ ਜਾਣ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ 50 ਫ਼ੀਸਦੀ ਸਟਾਫ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ ਤਾਂ ਕਿ ਸਕੂਲਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ | ਇਸ ਤੋਂ ਇਲਾਵਾ ਉਨ੍ਹਾਂ ਅੰਗਹੀਣ, ਗੰਭੀਰ ਬਿਮਾਰ, ਕਪਲ ਕੇਸ, ਸਿੰਗਲ ਟੀਚਰ ਨੂੰ ਡਿਊਟੀ ਤੋਂ ਛੋਟ ਦੇਣ, ਦੂਰ ਦੁਰਾਡੇ ਗੁਰਦਾਸਪੁਰ ਤੋਂ ਬਟਾਲਾ, ਬਟਾਲਾ ਤੋਂ ਗੁਰਦਾਸਪੁਰ, ਗੁਰਦਾਸਪੁਰ ਤੋਂ ਧਾਰੀਵਾਲ ਅਤੇ ਹੋਰ ਦੂਰ ਦੁਰਾਡੇ ਲਗਾਈਆਂ ਡਿਊਟੀਆਂ ਨੂੰ ਰੱਦ ਕਰਕੇ ਉਨ੍ਹਾਂ ਦੀ ਡਿਊਟੀ ਵਾਲੇ ਸਕੂਲਾਂ 'ਚ ਡਿਊਟੀ ਲਗਾਉਣ, ਬਾਕੀ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਬਰਾਬਰ ਅਨੁਪਾਤ 'ਚ ਲਗਾਉਣ, ਸੀਨੀਅਰ ਕਾਡਰ/ਸਕੂਲ ਮੁਖੀਆਂ ਦੀਆਂ ਡਿਊਟੀਆਂ ਬਤੌਰ ਸੁਪਰਵਾਈਜ਼ਰ ਲਗਾਉਣ ਦੀ ਮੰਗ ਕੀਤੀ | ਆਗੂਆਂ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਵੱਡੀ ਗਿਣਤੀ 'ਚ ਗੈਰ ਵਿੱਦਿਅਕ ਕੰਮਾਂ ਤੋਂ ਛੋਟ ਨਾ ਦਿੱਤੀ ਤਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਾਲ ਲੇ ਕੇ ਸੰਘਰਸ਼ ਕੀਤਾ ਜਾਵੇਗਾ | ਜਿਸ 'ਤੇ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵਫ਼ਦ ਦੀ ਮੀਟਿੰਗ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ ਵਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ ਅਗਲੀ ਖ਼ਬਰ ਨਿਯਮਾਂ ਦੇ ਉਲਟ ਲੈਕਚਰਾਰ ਵਲੋਂ ਪਿ੍ੰਸੀਪਲ ਦੀ ਰਿਹਾਇਸ਼ ਦੀ ਕੀਤੀ ਜਾ ਰਹੀ ਵਰਤੋਂ <br/>
Ad Position 24