ਡੀ.ਸੀ ਵਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਅਜੀਤ ਡੈਸਕ
07-05-2026
ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਕੰਮਾਂ ਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਅਜੇ ਤੱਕ ਨਹੀਂ ਕੀਤਾ ਸਬੰਧੀ ਜਾਣਕਾਰੀ ਲਈ ਗਈ | ਅਧਿਕਾਰੀਆਂ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਗੀਤਾ ਭਵਨ ਰੋਡ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਸਬੰਧੀ ਮੁਸ਼ਕਿਲ ਸਬੰਧਿਤ ਵਿਭਾਗ ਵਲੋਂ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਹੈ | ਇਸੇ ਤਰ੍ਹਾਂ ਹੀ ਫ਼ਤਿਹਗੜ੍ਹ ਚੂੜੀਆਂ ਦੀਆਂ ਸ਼ਿਕਾਇਤਾਂ ਜਿਵੇਂ ਪੀਣ ਵਾਲੇ ਪਾਣੀ, ਪਬਲਿਕ ਲਈ ਕਾਰ ਪਾਰਕਿੰਗ ਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਮੁਸ਼ਕਿਲਾਂ ਦਾ ਹੱਲ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਵੱਖ-ਵੱਖ ਮੁਸ਼ਕਿਲਾਂ ਜਿਵੇਂ ਸੜਕ ਦੀ ਮੁਰੰਮਤ ਕਰਨ ਸਬੰਧੀ, ਗੰਦੇ ਪਾਣੀ ਦੀ ਨਿਕਾਸੀ ਸਬੰਧੀ, ਪਬਲਿਕ ਟਾਇਲਟਸ ਬਣਾਉਣ ਸਬੰਧੀ, ਸਫ਼ਾਈ ਸਬੰਧੀ, ਬਜ਼ਾਰਾਂ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਸਬੰਧੀ, ਸਟਰੀਟ ਲਾਈਟਾਂ ਸਬੰਧੀ ਤੇ ਪੁਲਿਸ ਨਾਲ ਸਬੰਧਿਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ ਗਈਆਂ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐਸ.ਡੀ.ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ, ਐਸ.ਡੀ.ਐਮ ਬਟਾਲਾ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਨਵਜੋਤ ਸ਼ਰਮਾ, ਐਸ.ਡੀ.ਐਮ ਦੀਨਾਨਗਰ ਰਵਿੰਦਰ ਸਿੰਘ, ਐਸ.ਪੀ. ਬਟਾਲਾ ਰਮਨਦੀਪ ਸਿੰਘ ਆਦਿ ਹਾਜ਼ਰ ਸਨ |