17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕੋਟਲਾ ਬਾਮਾ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਆਪਣੇ ਪਿੰਡ ਕੋਟਲਾ ਬਾਮਾ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ 'ਚ ਵੱਡੇ ਉਪਰਾਲੇ ਕੀਤੇ ਗਏ ਹਨ ਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ 'ਚ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਪਿੰਡਾਂ 'ਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ | ਪਿੰਡਾਂ 'ਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ ਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ | ਸ: ਪੰਨੂੰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ 4 ਸਾਲਾਂ ਅੰਦਰ ਲੋਕਹਿੱਤ 'ਚ ਵੱਡੇ ਫੈਸਲੇ ਲਏ ਹਨ ਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ | ਅÏਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ 'ਚ ਪੂਰਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਲਈ 1,500 ਰੁਪਏ ਤੇ ਜਨਰਲ ਸ਼੍ਰੇਣੀ ਦੀਆਂ ਅÏਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ | ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ | ਸ: ਪੰਨੂੰ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ, ਹਲਕੇ ਦੇ ਲੋਕ ਮੇਰੇ ਪਰਿਵਾਰਕ ਮੈਂਬਰ ਹਨ | ਇਸ ਮੌਕੇ ਰਘਬੀਰ ਸਿੰਘ ਅਠਵਾਲ, ਜਸਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਪੰਨੂੰ, ਸ਼ਿੰਗਾਰਾ ਸਿੰਘ ਪੰਨੂੰ, ਕੁਲਬੀਰ ਸਿੰਘ ਪੰਨੂੰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਛਮ ਬੰਗਾਲ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ 2027 'ਚ ਭਾਜਪਾ ਦੀ ਸਰਕਾਰ ਬਣਾਉਣਗੇ- ਯਾਦਵਿੰਦਰ ਸਿੰਘ ਬੁੱਟਰ ਅਗਲੀ ਖ਼ਬਰ ਡੀ.ਸੀ ਵਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
Ad Position 24