17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅਰਵਿੰਦਰਪਾਲ ਸਿੰਘ ਨੇ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਅਫ਼ਸਰ ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 07-05-2026
ਗੁਰਦਾਸਪੁਰ, 6 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਵਿਖੇ ਅਰਵਿੰਦਰਪਾਲ ਸਿੰਘ ਵਲੋਂ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਅਫ਼ਸਰ ਵਜੋਂ ਚਾਰਜ ਸੰਭਾਲ ਕੇ ਦਫ਼ਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਜ਼ੀਰਾ ਵਿਖੇ ਤਾਇਨਾਤ ਸਨ | ਜਦੋਂ ਕਿ ਇਥੇ ਪਹਿਲਾਂ ਤਾਇਨਾਤ ਆਰ.ਟੀ.ਓ ਮੈਡਮ ਨਵਜੋਤ ਸ਼ਰਮਾ ਨੰੂ ਪੰਜਾਬ ਸਰਕਾਰ ਨੇ ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਲਗਾ ਦਿੱਤਾ ਹੈ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਰ.ਟੀ.ਓ ਅਰਵਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੰੂ ਗੁਰਦਾਸਪੁਰ ਜ਼ਿਲ੍ਹੇ ਦੀ ਜਨਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਲੋਕਾਂ ਦੇ ਹਰੇਕ ਕੰਮ ਪਾਰਦਰਸ਼ੀ ਢੰਗ ਨਾਲ ਹੋਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੁਲਾਜ਼ਮ ਜਾਂ ਅਧਿਕਾਰੀ ਨੇ ਲਾਪਰਵਾਹੀ ਵਰਤੀ ਤਾਂ ਉਸ ਨੰੂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਗੈਰ ਕਾਨੰੂਨੀ ਜਾਂ ਬਿਨ੍ਹਾਂ ਕਾਗ਼ਜ਼ਾਤ ਵਾਹਨ ਚਾਲਕਾਂ ਨੰੂ ਮੁਆਫ਼ ਨਹੀਂ ਕੀਤਾ ਜਾਵੇਗਾ | ਜਦੋਂ ਕਿ ਸਕੂਲ ਸੇਫ਼ ਵਾਹਨ ਪਾਲਿਸੀ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ | ਉਨ੍ਹਾਂ ਸਕੂਲ, ਕਾਲਜਾਂ ਦੇ ਵਾਹਨ ਚਾਲਕਾਂ ਨੰੂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਮੋਟਰ ਗੱਡੀਆਂ ਦੇ ਕਾਗ਼ਜ਼ਾਤ ਪੂਰੇ ਰੱਖਣ | ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਦਾ ਏ.ਆਰ.ਟੀ.ਓ ਸੰਗਰਾਮ ਸਿੰਘ, ਆਰ.ਟੀ.ਓ ਸੁਭਾਸ਼ ਚੰਦਰ ਤੇ ਹੋਰ ਸਟਾਫ਼ ਵਲੋਂ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੱਛਮ ਬੰਗਾਲ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ 2027 'ਚ ਭਾਜਪਾ ਦੀ ਸਰਕਾਰ ਬਣਾਉਣਗੇ- ਯਾਦਵਿੰਦਰ ਸਿੰਘ ਬੁੱਟਰ
Ad Position 24