ਬਟਾਲਾ, 6 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਲੰਬੇ ਸਮੇਂ ਤੋਂ ਵਿਚਰ ਰਹੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਸਾਥੀ ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਨੂੰ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦਿਆਂ ਆਲ ਇੰਡੀਆਂ ਕਾਂਗਰਸ ਐਸ.ਸੀ. ਵਿੰਗ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਵਲੋਂ ਐਸ.ਸੀ. ਵਿੰਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਿ੍ੰ. ਸਲੁੱਖਣ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ ਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਐਸ.ਸੀ. ਵਿੰਗ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਵਲੋਂ ਮੈਨੂੰ ਦੁਬਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਦਾ ਉਪ ਚੇਅਰਮੈਨ ਬਣਾਉਣ 'ਤੇ ਤਹਿ ਦਿਲੋਂ ਧੰਨਵਾਦੀ ਹਾਂ | ਉਨ੍ਹਾ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਹਾਂ | ਇਹ ਨਿਯੁਕਤੀ ਹੋਣ 'ਤੇ ਪਿ੍ੰ. ਸੁਲੱਖਣ ਸਿੰਘ ਨੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗੌਤਮ ਨੂੰ ਮਿਲ ਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |