17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 07-05-2026
ਦੀਨਾਨਗਰ, 6 ਮਈ (ਸ਼ਾਮ ਸਿੰਘ ਘੁੰਮਣ)-ਮਈ ਮਹੀਨੇ ਦੇ ਅਖੀਰ ਜਾਂ ਜੂਨ ਦੇ ਪਹਿਲੇ ਹਫ਼ਤੇ 'ਚ ਕਿਆਸੀਆਂ ਜਾ ਰਹੀਆਂ ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਆਮ ਆਦਮੀ ਪਾਰਟੀ ਵਲੋਂ ਗੁਰਦਾਸਪੁਰ ਜ਼ਿਲੇ੍ਹ ਅਧੀਨ ਆਉਂਦੀ ਇਕ ਨਗਰ ਨਿਗਮ ਤੇ 6 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸਕਰੀਨਿੰਗ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਕਮੇਟੀਆਂ ਵਲੋਂ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਦੀ ਸਕਰੀਨਿੰਗ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਣ ਜਾ ਰਹੀਆਂ ਪੰਜਾਬ ਦੀਆਂ 9 ਨਗਰ ਨਿਗਮਾਂ, 104 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 'ਚ ਗੁਰਦਾਸਪੁਰ ਜ਼ਿਲੇ੍ਹ ਅੰਦਰ ਨਗਰ ਨਿਗਮ ਬਟਾਲਾ, ਨਗਰ ਕੌਂਸਲਾਂ ਗੁਰਦਾਸਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਤੇ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਚੋਣਾਂ ਪੰਜਾਬ ਸਰਕਾਰ ਵਲੋਂ ਆਉਂਦੇ ਕੁਝ ਦਿਨਾਂ 'ਚ ਹੀ ਨੇਪਰੇ ਚਾੜ੍ਹ ਦਿੱਤੀਆਂ ਜਾਣੀਆਂ ਹਨ, ਜਿਸ ਲਈ ਚੋਣ ਕਮਿਸ਼ਨ ਦੀਆਂ ਤਿਆਰੀਆਂ ਵੀ ਜੰਗੀ ਪੱਧਰ 'ਤੇ ਜਾਰੀ ਹਨ | ਇਨ੍ਹਾਂ ਚੋਣਾਂ 'ਚ ਪਾਰਟੀ ਉਮੀਦਵਾਰ ਵਜੋਂ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੀ ਸਕਰੀਨਿੰਗ ਲਈ ਆਮ ਆਦਮੀ ਪਾਰਟੀ ਵਲੋਂ ਹਰੇਕ ਨਗਰ ਨਿਗਮ ਤੇ ਨਗਰ ਕੌਂਸਲ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਪੰਜ ਪੰਜ ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਕੈਬਨਿਟ ਮੰਤਰੀ ਕਟਾਰੂਚੱਕ ਦੀ ਅਗਵਾਈ ਵਾਲੀਆਂ ਇਨ੍ਹਾਂ ਸਕਰੀਨਿੰਗ ਕਮੇਟੀਆਂ ਵਿਚ ਪਾਰਟੀ ਦੇ ਸੂਬਾ ਸਕੱਤਰ ਗੁਰਦੇਵ ਸਿੰਘ ਲਖਣਾ ਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦੇ ਇਲਾਵਾ ਸਬੰਧਿਤ ਹਲਕਿਆਂ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੇ ਨਾਲ ਨਾਲ ਕਮੇਟੀ 'ਚ ਇਕ ਇਕ ਹੋਰ ਮੈਂਬਰ ਸ਼ਾਮਿਲ ਕੀਤੇ ਗਏ ਹਨ | ਨਗਰ ਕੌਂਸਲ ਦੀਨਾਨਗਰ ਨਾਲ ਸਬੰਧਿਤ ਪਾਰਟੀ ਉਮੀਦਵਾਰਾਂ ਦੀ ਸਕਰੀਨਿੰਗ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਪਾਰਟੀ ਵਲੋਂ ਐਲਾਨੀ ਗਈ ਕਮੇਟੀ 'ਚ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਤੇ ਪਾਰਟੀ ਦੇ ਸੂਬਾ ਸਕੱਤਰ ਗੁਰਦੇਵ ਸਿੰਘ ਲਖਣਾ, ਜ਼ਿਲ੍ਹਾ ਇੰਚਾਰਜ ਜੋਬਨ ਰੰਧਾਵਾ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਪੰਜਾਬ ਪੱਛੜਿਆ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਡਾਇਰੈਕਟਰ ਦਿਨੇਸ਼ ਕਸ਼ਯਪ ਨੂੰ ਸ਼ਾਮਿਲ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਨਾੜ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ- ਪਿ੍ਤਪਾਲ ਸਿੰਘ ਹੈਪੀ <br/> ਅਗਲੀ ਖ਼ਬਰ ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਵਿੰਗ ਦੇ ਦੁਬਾਰਾ ਉਪ ਚੇਅਰਮੈਨ ਨਿਯੁਕਤ
Ad Position 24