ਨੌਸ਼ਹਿਰਾ ਮੱਝਾ ਸਿੰਘ, 6 ਮਈ (ਰਵੀ ਭਗਤ)-ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਨ ਬਹੁਤ ਦੂਸ਼ਿਤ ਹੋ ਰਿਹਾ ਹੈ ਤੇ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਕਿਸਾਨ ਆਗੂ ਤੇ ਖੇਤੀਬਾੜੀ ਮਾਹਿਰ ਪਿ੍ਤਪਾਲ ਸਿੰਘ ਹੈਪੀ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਂ ਤਕਨੀਕ ਤੇ ਖੇਤੀਬਾੜੀ ਵਿਭਾਗ ਇਸ ਗੱਲ ਲਈ ਯਤਨਸ਼ੀਲ ਹਨ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤੇ ਇਹ ਕੰਮ ਕਿਸਾਨਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਹੋ ਸਕਦਾ | ਕਿਸਾਨ ਆਗੂ ਹੈਪੀ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਸਭ ਨੂੰ ਆਪਣੇ ਚੌਗਿਰਦੇ ਨੂੰ ਸਾਫ-ਸੁਥਰਾ ਰੱਖ ਕੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਹੀ ਅਸੀਂ ਸ਼ੁੱਧ ਵਾਤਾਵਰਨ ਵਿਚ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ |