ਗੁਰਦਾਸਪੁਰ, 6 ਮਈ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਐਲਾਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ 2 ਵੱਖ-ਵੱਖ ਮਾਮਲਿਆਂ 'ਚ 2 ਔਰਤਾਂ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 15000 ਐਮ.ਐਲ ਤੇ 39000 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਿਸ 'ਤੇ ਪੁਲਿਸ ਵਲੋਂ ਉਕਤ ਔਰਤਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੇ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |