17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੇਂਟ ਕਬੀਰ ਪਬਲਿਕ ਸਕੂਲ 'ਚ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ 'ਚ ਪਿ੍ੰਸੀਪਲ ਐਸ.ਬੀ. ਨਾਯਰ ਦੀ ਸਰਪ੍ਰਸਤੀ ਹੇਠ ਧਰਤੀ ਦਿਵਸ ਮਨਾਇਆ ਗਿਆ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਧਰਤੀ ਦੀ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਅਤੇ ਉਸ ਦੀ ਹਰਿਆਲੀ ਕਾਇਮ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਰਸਮੀਨ ਕੌਰ ਦੁਆਰਾ ਧਰਤੀ ਨੂੰ ਬਚਾਉਣ ਦੇ ਪ੍ਰਤੀ ਸਾਡੇ ਅਹਿਮ ਕਰਤੱਵ ਦੱਸਦਿਆਂ ਕੀਤੀ ਗਈ | ਸਕੂਲ ਵਿਚ ਧਰਤੀ ਬਚਾਓ ਇੰਟਰ-ਹਾਊਸ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਚਾਰ ਹਾਊਸਾਂ ਸਫਾਇਰ, ਐਮਰਲਡ, ਐਂਬਰ ਤੇ ਰੂਬੀ ਦੇ 7ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦੀ ਅਹਿਮ ਗੁਣਵੰਤਾ, ਸਮੁੱਚੀ ਮਾਨਵਤਾ ਲਈ ਇਸ ਦੇ ਵਾਤਾਵਰਨ ਦਾ ਸ਼ੁੱਧ ਹੋਣਾ ਤੇ ਮਨੁੱਖਤਾ ਦਾ ਇਸ ਪ੍ਰਤੀ ਬਣਦੇ ਫ਼ਰਜਾਂ ਸਬੰਧੀ ਵਿਸ਼ਿਆਂ ਨੂੰ ਸਾਰੇ ਸਕੂਲੀ ਵਿਦਿਆਰਥੀਆਂ ਦੇ ਸਨਮੁੱਖ ਰੱਖਿਆ ਗਿਆ | ਜੂਨੀਅਰ ਬਲਾਕ ਦੇ ਛੋਟੇ-ਛੋਟੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਕਲਾਕਿ੍ਤੀਆਂ ਬਣਾ ਕੇ ਸਾਰਿਆਂ ਨੂੰ ਧਰਤੀ ਬਚਾਉਣ ਦੇ ਵੱਖ-ਵੱਖ ਉਪਰਾਲੇ ਕਰਨ ਦਾ ਸੁਨੇਹਾ ਦਿੱਤਾ | ਤੀਜੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਕਲੇਅ ਦੀ ਵਰਤੋਂ ਨਾਲ ਤੇ ਚਾਰਟਾਂ ਉੱਪਰ ਵੱਖ-ਵੱਖ ਆਕਿ੍ਤੀਆਂ ਤਿਆਰ ਕਰਕੇ ਧਰਤੀ ਮਾਂ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ | ਸਕੂਲੀ ਵਿਦਿਆਰਥੀਆਂ ਦੁਆਰਾ ਹਾਊਸ ਬੋਰਡਾਂ ਨੂੰ ਸਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਫ਼ਲਦਾਰ ਬੂਟੇ ਲਗਾ ਕੇ ਧਰਤੀ ਮਾਂ ਦੀ ਰੱਖਿਆ ਕਰਨ ਦਾ ਵਾਅਦਾ ਵੀ ਕੀਤਾ | ਅੰਤ 'ਚ ਪਿ੍ੰਸੀਪਲ ਦੁਆਰਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਸਮੂਹ ਸਕੂਲ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹਮੇਸ਼ਾ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਹਿੱਸਾ ਲੈਂਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਵੀ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਤੇ ਹਵਾ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦਾ ਪ੍ਰਣ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਰਾਟੇ ਟੂਰਨਾਮੈਂਟ 'ਚੋਂ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਔਰਤਾਂ ਗਿ੍ਫ਼ਤਾਰ
Ad Position 24