ਗੁਰਦਾਸਪੁਰ, 6 ਮਈ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਵਲੋਂ ਐਲਾਨੇ ਬੀ.ਐਸ.ਸੀ ਨਰਸਿੰਗ ਸਮੈਸਟਰ ਦੂਸਰੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 7:65 ਸੀ.ਜੀ.ਪੀ.ਏ ਲੈ ਕੇ ਕਾਲਜ 'ਚੋਂ ਪਹਿਲਾ, ਸਾਨੀਆ ਨੇ 7:48 ਸੀ.ਜੀ.ਪੀ.ਏ ਲੈ ਕੇ ਦੂਜਾ ਅਤੇ ਰੀਚਲ, ਸੁਜਾਤਾ, ਅਭੇ ਮਨਹਾਸ ਨੇ 7:26 ਸੀ.ਜੀ.ਪੀ.ਏ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐੱਡ, ਈ.ਟੀ.ਟੀ ਦੇ ਨਾਲ ਜੀ.ਐਨ.ਐਮ, ਏ.ਐਨ.ਐਮ, ਬੀ.ਐਸ.ਸੀ ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ 'ਚ ਦਾਖ਼ਲੇ ਲਈ ਇਛੁੱਕ ਵਿਦਿਆਰਥੀ ਕਾਲਜ ਵਿਚ ਸਥਾਪਤ ਹੈਲਪ ਡੈਸਕ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |