ਦੀਨਾਨਗਰ, 6 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਐਸ.ਐਸ. ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਦੀ ਪ੍ਰਧਾਨਗੀ ਹੇਠ ਪੇ੍ਰਰਨਾਦਾਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਾਰਵਦੇਸ਼ਿਕ ਆਰੀਅਵੇਸ਼ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਪ੍ਰਧਾਨ ਸਵਾਮੀ ਆਰੀਅਵੇਸ਼ ਹਾਜਰ ਹੋਏ ਜਿਨ੍ਹਾਂ ਵਲੋਂ ਦੀਪ ਰੌਸ਼ਨ ਕਰਨ ਨਾਲ ਸ਼ੁਰੂ ਹੋਏ ਸਮਾਗਮ ਨੂੰ ਸੰਬੋਧਨ ਦੌਰਾਨ ਡੀ.ਏ.ਵੀ ਤੇ ਕਿਡਜ਼ ਕੇਅਰ ਸਕੂਲ ਦੇ ਵਿਦਿਆਰਥੀਆਂ ਨੂੰ ਸੱਚ, ਅਨੁਸ਼ਾਸਨ ਤੇ ਮਿਹਨਤ ਦਾ ਮਹੱਤਵ ਸਮਝਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਈ ਮਹਾਨ ਹਸਤੀਆਂ ਦੇ ਜੀਵਨ ਦੀਆਂ ਉਦਾਹਰਨਾਂ ਦਿੰਦਿਆਂ ਆਪਣਾ ਟੀਚਾ ਤੈਅ ਕਰਕੇ ਸੁਪਨਿਆਂ ਨੂੰ ਪੂਰਾ ਕਰਨ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਤਾ ਪਿਤਾ ਤੇ ਆਪਣਿਆਂ ਤੋਂ ਵੱਡਿਆਂ ਦਾ ਸਤਿਕਾਰ ਕਰਨ ਦੇ ਨਾਲ ਨਾਲ ਦੇਸ਼ ਪ੍ਰੇਮ, ਨਸ਼ਿਆਂ ਤੋਂ ਦੂਰ ਰਹਿਣ, ਬੁਰੀਆਂ ਆਦਤਾਂ ਤਿਆਗਣ ਤੇ ਸਮਾਜ ਸੇਵਾ ਲਈ ਵੀ ਪ੍ਰੇਰਿਤ ਕੀਤਾ | ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਨੇ ਵਿਦਿਆਰਥੀਆਂ ਨੂੰ ਸਵਾਮੀ ਵਲੋਂ ਦਿੱਤੀ ਸਿੱਖਿਆ ਨੂੰ ਜੀਵਨ 'ਚ ਗ੍ਰਹਿਣ ਕਰਕੇ ਅੱਗੇ ਵਧਣ ਲਈ ਕਿਹਾ | ਸਮਾਗਮ ਨੂੰ ਸਕੂਲ ਪਿ੍ੰਸੀਪਲ ਰਚਨਾ ਸੈਣੀ, ਕਿਡਜ਼ ਕੇਅਰ ਦੀ ਪਿ੍ੰਸੀਪਲ ਪ੍ਰੋਮਿਲਾ ਮਿਨਹਾਸ ਤੇ ਵਿੰਗ ਇੰਚਾਰਜ ਪਾਇਲ ਸ਼ਰਮਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਵਾਮੀ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਅਪਣਾਉਣ 'ਤੇ ਜ਼ੋਰ ਦਿੱਤਾ | ਸਕੂਲ ਦੇ ਹੈੱਡ ਬੁਆਏ ਤੇ ਹੈ ੱਡ ਗਰਲ ਨੇ ਵਿਦਿਆਰਥੀਆਂ ਨੂੰ ਸਵਾਮੀ ਦੇ ਜੀਵਨ ਤੋਂ ਜਾਣੂ ਕਰਵਾਇਆ | ਮੰਚ ਦਾ ਸੰਚਾਲਨ ਸ਼ਲਾਗਾ ਨੇ ਸ਼ਾਨਦਾਰ ਢੰਗ ਨਾਲ ਕੀਤਾ | ਇਸ ਮੌਕੇ ਧਰਮਿੰਦਰ ਅਤੇ ਅਵਿਨਾਸ਼ ਦੇ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |