17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ- ਰਮਨਦੀਪ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ, ਜਿਸ ਕਰਕੇ ਗੁੰਡਾ ਅਨਸਰਾਂ ਦੇ ਹੌਂਸਲੇ ਪੂਰੇ ਤਰ੍ਹਾਂ ਬੁਲੰਦ ਹਨ ਤੇ ਉਹ ਰੋਜ਼ਾਨਾ ਹੀ ਬੇਖੌਫ ਹੋ ਕੇ ਵੱਡੀਆਂ-ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਹੋ ਰਹੇ ਬਲਾਸਟ, ਚੱਲ ਰਹੀਆਂ ਗੋਲੀਆਂ, ਲੁੱਟਾਂ-ਖੋਹਾਂ, ਕਤਲਾਂ, ਡਕੈਤੀਆਂ ਕਾਰਨ ਸੂਬੇ ਦੀ ਜਨਤਾ ਅੰਦਰ ਡਰ ਤੇ ਸਹਿਮ ਦਾ ਮਾਹੌਲ ਤੇ ਉਨ੍ਹਾਂ ਦਾ 'ਆਪ' ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ | ਸ: ਸੰਧੂ ਨੇ ਅੱਗੇ ਕਿਹਾ ਕਿ ਦਿਹਾਤੀ ਖੇਤਰ ਅੰਦਰ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਮੰਡੀਆਂ 'ਚੋਂ ਕਣਕ ਦੀ ਚੁਕਾਈ ਨਹੀਂ ਹੋ ਰਹੀ, ਪਰ ਮਾਨ ਸਰਕਾਰ ਨੂੰ ਇਨ੍ਹਾਂ ਮੁਸ਼ਕਲਾਂ ਦਾ ਹੱਲ ਕਰਨ ਦੀ ਬਜਾਏ ਚੁਟਕਲੇ ਸੁਣਾਉਣ ਤੋਂ ਵਿਹਲ ਨਹੀਂ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਮਿਲਦੀਆਂ ਸੁੱਖ-ਸਹੂਲਤਾਂ ਯਾਦ ਆ ਰਹੀਆਂ ਹਨ ਤੇ ਉਹ ਮੁੜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ | ਸ: ਸੰਧੂ ਨੇ ਅੱਗੇ ਕਿਹਾ ਕਿ ਝੂਠ ਦੇ ਸਹਾਰੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਆਪਣੇ ਘਰ ਭਰਨ ਵਿਚ ਰੁੱਝੇ ਹੋਏ ਹਨ, ਜਦ ਕਿ ਜਨਤਾ ਵੱਲ ਇਨ੍ਹਾਂ ਦਾ ਕੋਈ ਧਿਆਨ ਨਹੀਂ, ਜਿਸ ਕਰ ਕੇ ਆਪ ਇਨ੍ਹਾਂ ਦੇ ਆਗੂਆਂ ਨੂੰ ਪਿੰਡਾਂ-ਸ਼ਹਿਰਾਂ 'ਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕ ਇਨ੍ਹਾਂ ਨੂੰ ਘੇਰ ਕੇ ਸਵਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਲਾ ਸਿਰਫ ਤੇ ਸਿਰਫ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹੀ ਕਰ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹੁਕਮਾਂ ਦੀ ਉਲੰਘਣਾ ਕਰ ਕੇ ਪਰਾਲੀ ਨੂੰ ਲਗਾਈ ਅੱਗ <br/> ਅਗਲੀ ਖ਼ਬਰ ਡੀ.ਏ.ਵੀ ਸਕੂਲ 'ਚ ਵਿਦਿਆਰਥੀਆਂ ਲਈ ਪੇ੍ਰਰਨਾਦਾਇਕ ਸਮਾਗਮ
Ad Position 24