17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 07-05-2026
ਕਾਦੀਆਂ, 6 ਮਈ (ਕੁਲਵਿੰਦਰ ਸਿੰਘ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਵਲੋਂ ਕੰਮ ਛੋੜ ਹੜਤਾਲ ਅਣਮਿੱਥੇ ਸਮੇਂ ਲਈ ਸ਼ੁਰੂ ਕਰ ਦਿੱਤੀ ਹੈ | ਇਸ ਸੱਦੇ ਦਾ ਸਮਰਥਨ ਕਰਦਿਆਂ ਨਗਰ ਕੌਂਸਲ ਕਾਦੀਆਂ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਪ੍ਰਧਾਨ ਰਹਿਮਤ ਦੀ ਅਗਵਾਈ ਹੇਠ ਆਪਣਾ ਕੰਮ ਕਾਜ ਠੱਪ ਕਰਕੇ ਨਗਰ ਕੌਂਸਲ ਦਫ਼ਤਰ ਦੇ ਅੱਗੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ | ਇਸ ਮੌਕੇ ਪ੍ਰਧਾਨ ਰਹਿਮਤ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਇਸ ਦੇ ਰੋਸ ਵਜੋਂ ਪੰਜਾਬ ਭਰ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਸਫ਼ਾਈ ਸੇਵਕਾਂ, ਸੀਵਰਮੈਨ, ਮਾਲੀ, ਬੇਲਦਾਰ ਆਦਿ ਮੁਲਾਜ਼ਮਾਂ ਸਮੇਤ ਨਗਰ ਕੌਂਸਲਾਂ ਅੰਦਰ ਕੰਮ ਠੱਪ ਕਰਕੇ ਹੜਤਾਲ ਸ਼ੁਰੂ ਕੀਤੀ ਗਈ ਹੈ | ਪੰਜਾਬ ਸਰਕਾਰ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਮੀਟਿੰਗਾਂ ਕਰਕੇ ਵੀ ਕੋਈ ਸਾਰਥਕ ਕੰਮ ਨਹੀਂ ਕਰ ਰਹੀ, ਜੇਕਰ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਨੇ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਏਗਾ | ਇਸ ਮੌਕੇ ਸਫ਼ਾਈ ਸੇਵਕਾਂ 'ਚ ਨਰੇਸ਼ ਕੁਮਾਰ, ਜਗਤਾਰ ਚੰਦ, ਗੁਰਦੀਪ, ਅਵਿਨਾਸ਼, ਧਰਮਵੀਰ, ਮਹਾਂਵੀਰ, ਰਾਜੂ, ਸੂਰਜ, ਸੁਰੇਸ਼, ਸੰਨੀ, ਬਬਲੀ, ਅਮਨ, ਰਾਜਨ, ਰਾਮ ਲਾਲ, ਸ਼ਿਵ, ਮਹਾਂਵੀਰ, ਗੋਲਡੀ, ਰਮੇਸ਼, ਮੋਹਨ ਲਾਲ, ਦੀਪਕ, ਰਾਮ ਨਾਥ, ਸ਼ਾਮ ਲਾਲ, ਅਸ਼ੋਕ, ਮੋਹਨ ਲਾਲ, ਸ਼ੀਲਾ ਰਾਣੀ, ਅਜੀਤ ਲਾਲ, ਪ੍ਰਵੀਨ, ਨਿੰਮੋ, ਰਾਣੀ, ਸੁਨੀਲ, ਰਜੇਸ਼ ਆਦਿ ਸਫ਼ਾਈ ਸੇਵਕ ਰੋਸ ਧਰਨੇ 'ਚ ਸ਼ਾਮਿਲ ਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਹੁਕਮਾਂ ਦੀ ਉਲੰਘਣਾ ਕਰ ਕੇ ਪਰਾਲੀ ਨੂੰ ਲਗਾਈ ਅੱਗ <br/>
Ad Position 24