ਕਾਹਨੂੰਵਾਨ, 6 ਮਈ (ਨਿਸ਼ਾਨ ਸਿੰਘ ਚਾਹਲ)-ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੀ ਪੁਲਿਸ ਚੌਕੀ ਤੁਗਲਵਾਲ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਅਮਰੀਕ ਚੰਦ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ | ਪੁਲਿਸ ਪਾਰਟੀ ਜਦੋਂ ਪਿੰਡ ਗਿੱਲਮੰਝ ਕੋਲ ਪੁੱਜੀ ਤਾਂ ਨਹਿਰ ਕਿਨਾਰੇ ਦਰੱਖਤਾਂ 'ਚ ਬੈਠੇ ਨੌਜਵਾਨ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਉਸ ਕੋਲੋਂ ਇਕ ਸਿਲਵਰ ਪੰਨੀ 10 ਦਾ ਨੋਟ ਤੇ ਇਕ ਲਾਈਟਰ ਬਰਾਮਦ ਹੋਇਆ, ਜਿਸ ਨਾਲ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ | ਦੋਸ਼ੀ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗਿੱਲ ਵਜੋਂ ਹੋਈ ਹੈ |