17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰ ਸੁਸਾਇਟੀ ਵਲੋਂ ਪੰਜਾਬੀ ਦੇ ਮਹਾਨ ਸ਼ਾਇਰ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਦੀ 53ਵੀਂ ਬਰਸੀ ਦੇ ਮੌਕੇ ਕਵੀ ਦਰਬਾਰ ਤੇ ਸ਼ਿਵ ਦੀ ਸ਼ਾਇਰੀ ਦਾ ਗਾਇਨ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦ ਕਿ ਵਿਸ਼ੇਸ਼ ਤੌਰ 'ਤੇ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ 'ਚ ਸੁਸਾਇਟੀ ਦੇ ਪ੍ਰਧਾਨ ਵਿਜੇ ਸੋਨੀ ਵਲੋਂ ਸਮੂਹ ਹਾਜ਼ਰੀਨ ਦਾ ਸਵਾਗਤ ਕੀਤਾ | ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿਚ ਮਨਵਾਇਆ | ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਦੀ ਯਾਦ ਵਿਚ ਜਲਦ 2 ਦਿਨਾਂ ਦੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ | ਪਹਿਲੇ ਦਿਨ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਕਵੀ ਸ਼ਿਰਕਤ ਕਰਨਗੇ ਅਤੇ ਦੂਜੇ ਦਿਨ ਸ਼ਿਵ ਬਟਾਲਵੀ ਦੀ ਸ਼ਾਮ ਪ੍ਰੋਗਰਾਮ ਵਿਚ ਨਾਮਵਰ ਪੰਜਾਬੀ ਗਾਇਕ ਆਪਣੀ ਕਲਾ ਦੇ ਜੌਹਰ ਵਿਖਾਉਣਗੇ | ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਦੀ ਯਾਦ 'ਚ ਐਵਾਰਡ ਵੀ ਸ਼ੁਰੂ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ ਗਈਆਂ ਅਤੇ ਕਵੀ/ਕਵਿੱਤਰੀਆਂ ਵਲੋਂ ਸ਼ਿਵ ਬਟਾਲਵੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਅÏਜਲਾ ਬ੍ਰਦਰਜ਼ ਵਲੋਂ ਆਪਣੀ ਖੂਬਸੂਰਤ ਆਵਾਜ਼ ਵਿਚ ਸ਼ਿਵ ਕੁਮਾਰ ਬਟਾਲਵੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਉੱਘੇ ਲੇਖਕ ਡਾ. ਅਨੂਪ ਸਿੰਘ ਵਲੋਂ ਲਿਖੀਆਂ 2 ਕਿਤਾਬਾਂ 'ਹੁਣ' ਤੇ 'ਭਾਰਤੀ ਵਿਕਾਸ ਦਾ ਕੱਚ ਸੱਚ' ਰਿਲੀਜ਼ ਕੀਤੀਆਂ | ਸਮਾਗਮ ਵਿਚ ਚੇਅਰਮੈਨ ਯਸ਼ਪਾਲ ਚੌਹਾਨ, ਰਾਜੀਵ ਬਟਾਲਵੀ, ਡਾ. ਸਤਨਾਮ ਸਿੰਘ ਨਿੱਜਰ, ਰਜਿੰਦਰਪਾਲ ਸਿੰਘ ਧਾਲੀਵਾਲ, ਨਵਦੀਪ ਸਿੰਘ, ਮੈਨੇਜਰ ਅਤਰ ਸਿੰਘ, ਪਿ੍ੰਸੀਪਲ ਦਵਿੰਦਰ ਸਿੰਘ ਭੱਟੀ, ਪ੍ਰੋਫੈਸਰ ਬਲਬੀਰ ਸਿੰਘ ਕੋਲਾ, ਦਲਜੀਤ ਸਿੰਘ, ਤਰਲੋਕ ਸਿੰਘ, ਦਲਜੀਤ ਸਿੰਘ ਮਾਂਗਟ, ਅਨੂਪ ਸਿੰਘ ਮਾਂਗਟ, ਹਰਜਿੰਦਰ ਸਿੰਘ ਕਮਲ, ਡਾ. ਹਰਦੀਪ ਸਿੰਘ, ਸਤਿੰਦਰ ਕੌਰ ਕਾਹਲੋਂ, ਸੁਖਵਿੰਦਰ ਕੌਰ ਬਾਜਵਾ, ਰਣਜੀਤ ਕੌਰ ਬਾਜਵਾ, ਕਮਲਜੀਤ ਕੌਰ, ਡਾ. ਸਤਿੰਦਰਜੀਤ ਕੌਰ ਬੁੱਟਰ, ਪਰਮਜੀਤ ਪਾਇਲ, ਜੋਗਿੰਦਰ ਸਿੰਘ ਅੱਚਲੀ ਗੇਟ, ਬਲਬੀਰ ਸਿੰਘ ਕਲਸੀ ਆਦਿ ਮੌਜ਼ੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਪੀ.ਐਮ.ਈ.ਟੀ ਦੀ ਪ੍ਰੀਖਿਆ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਈ ਤੱਕ-ਇੰਜੀ: ਕੁਲਵਿੰਦਰ ਸਿੰਘ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24