17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਨੂੰ <br/>

Ad Position 21
No active advertisement
ਅਜੀਤ ਡੈਸਕ 07-05-2026
ਗੁਰਦਾਸਪੁਰ, 6 ਮਈ (ਚੱਕਰਾਜਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੇਅਰੀ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ 22 ਮਈ ਤੱਕ (2 ਹਫ਼ਤੇ) ਦਾ ਡੇਅਰੀ ਸਿਖਲਾਈ ਕੇਂਦਰ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ | ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰ-508 ਵਿਖੇ ਮਿਤੀ 08-05-2026 ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ 'ਚ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 11-05-2026 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਕਰਵਾਈ ਜਾਣੀ ਹੈ | ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿਚ ਭਾਗ ਲੈ ਸਕਦੇ ਹਨ | ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਿਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ | ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਤੇ ਫੋਡਰ ਹਾਰਵੈਸਟਰ ਆਦਿ 'ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਾਡਲ ਸੰਸਕਿ੍ਤੀ ਸਕੂਲ ਚੀਕਾ ਨੇ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨੌਜਵਾਨ ਹਾਈ-ਟੈੱਕ ਡੇਅਰੀ ਸਥਾਪਿਤ ਕਰਕੇ ਆਪਣੀ ਆਮਦਨ ਵਧਾਉਣ
Ad Position 24