17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਦੂਜੀ ਵਾਰ ਐੱਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਬਣੇ <br/>

Ad Position 21
No active advertisement
ਅਜੀਤ ਡੈਸਕ 07-05-2026
ਹਰਚੋਵਾਲ, 6 ਅਪ੍ਰੈਲ (ਢਿੱਲੋਂ, ਭਾਮ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੂੰ ਕਾਂਗਰਸ ਹਾਈਕਮਾਂਡ ਵਲੋਂ ਦੁਬਾਰਾ ਐੱਸ.ਸੀ. ਵਿੰਗ ਪੰਜਾਬ ਦਾ ਉਪ ਚੇਅਰਮੈਨ ਨਿਯੁਕਤ ਕਰਨ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਗਈ | ਪਿ੍ੰਸੀਪਲ ਸੁਲੱਖਣ ਸਿੰਘ ਨੇ ਇਸ ਜ਼ਿੰਮੇਵਾਰੀ ਨੂੰ ਮਿਲਣ ਉਪਰੰਤ ਦੱਸਿਆ ਕਿ ਜਿੱਥੇ ਮੈਂ ਪਹਿਲਾਂ ਵੀ ਕਾਂਗਰਸ ਪਾਰਟੀ ਪ੍ਰਤੀ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਕੰਮ ਕਰ ਰਿਹਾ ਹਾਂ, ਉਥੇ ਮਿਲੀ ਇਸ ਅਹਿਮ ਜ਼ਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਾਂਗਾ | ਉਨ੍ਹਾਂ ਕਿਹਾ ਕਿ ਮੈਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਮਿਲਣ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ | ਇਸ ਅਹੁਦੇ ਦੀ ਖੁਸ਼ੀ ਪ੍ਰਗਟ ਕਰਦਿਆਂ ਚੇਅਰਮੈਨ ਮੰਗਲ ਸਿੰਘ ਖੁਜਾਲਾ, ਸਾ. ਸਰਪੰਚ ਸੁਖਵਿੰਦਰ ਸਿੰਘ ਸੁੱਖਾ ਭਾਮ, ਸਾ. ਪੰਚਾਇਤ ਸਕੱਤਰ ਤਰਸੇਮ ਸਿੰਘ ਭਾਮ, ਕੈਪਟਨ ਮੱਖਣ ਸਿੰਘ, ਸਰਬਜੀਤ ਸਿੰਘ ਸ਼ੱਬਾ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਮਾਣ ਉੱਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪਿ੍ੰਸੀਪਲ ਸੁਲੱਖਣ ਸਿੰਘ ਹਮੇਸ਼ਾ ਹਲਕੇ ਅੰਦਰ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਹਨ, ਜਿਨ੍ਹਾਂ ਨੇ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਕਰ ਕੇ ਹੀ ਪਾਰਟੀ ਵਲੋਂ ਉਨ੍ਹਾਂ ਨੂੰ ਮਾਣ ਦੇ ਕੇ ਨਿਵਾਜਿਆ ਗਿਆ ਹੈ | ਉਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਵਲੋਂ ਦੂਜੀ ਵਾਰ ਪੰਜਾਬ ਦੇ ਐੱਸ.ਸੀ. ਵਿੰਗ ਦੇ ਉਪ-ਚੇਅਰਮੈਨ ਨਿਯੁਕਤ ਕਰਨ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਮਾਣ ਉੱਚਾ ਹੋਇਆ ਹੈ | ਉਨ੍ਹਾਂ ਵਲੋਂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਦੀ ਹੀ ਹਲਕੇ ਦੇ ਅੰਦਰ ਇਕ ਸਮਾਗਮ ਕਰ ਕੇ ਉਨ੍ਹਾਂ ਦਾ ਮਾਣ ਸਨਮਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਮਲਸੀਆਂ ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ 'ਚ ਸੁਧਾਰ ਵੇਖ ਕੇ ਸਰਨਾ ਹੋਏ ਪ੍ਰੇਸ਼ਾਨ- ਕਾਲਕਾ, ਕਾਹਲੋਂ
Ad Position 24