17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਅਤੇ ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ | ਇਸ ਮੌਕੇ ਵਿਦਿਆਰਥੀ ਸ੍ਰੀ ਅਨੰਦਪੁਰ ਸਾਹਿਬ ਸਥਿਤ ਵਿਰਾਸਤ-ਏ-ਖ਼ਾਲਸਾ ਦੇ ਦੌਰੇ 'ਤੇ ਗਏ | ਇਸ ਟੂਰ ਦੇ ਕੋਆਰਡੀਨੇਟਰ ਇਤਿਹਾਸ ਵਿਭਾਗ ਡਾ. ਮਨਦੀਪ ਕੌਰ ਸਨ, ਜਿਨਾਂ ਨੇ ਵਿਦਿਆਰਥੀਆਂ ਨੂੰ ਅਜਾਇਬ ਘਰ ਦੀ ਹਰ ਗੈਲਰੀ ਅਤੇ ਪ੍ਰਦਰਸ਼ਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਵਿਰਸੇ ਨੂੰ ਨਜ਼ਦੀਕ ਤੋਂ ਸਮਝਣ ਦਾ ਅਨਮੋਲ ਮੌਕਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਸਿਰਫ਼ ਸੈਰ-ਸਪਾਟਾ ਨਹੀਂ ਹੁੰਦੇ, ਸਗੋਂ ਇਹ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਵਿਰਸੇ ਨੂੰ ਨਜ਼ਦੀਕ ਤੋਂ ਸਮਝਣ ਦਾ ਅਨਮੋਲ ਮੌਕਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਸਿਰਫ਼ ਸੈਰ ਸਪਾਟਾ ਨਹੀਂ ਹੁੰਦੇ, ਸਗੋਂ ਇਹ ਵਿਦਿਆਰਥੀਆਂ ਲਈ ਜੀਵਨ ਜਾਚ ਸਿੱਖਣ ਦਾ ਮਹੱਤਵਪੂਰਨ ਸਾਧਨ ਬਣਦੇ ਹਨ | ਇਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਇਤਿਹਾਸ, ਸੰਸਕਾਰ ਅਤੇ ਸੱਭਿਆਚਾਰ ਨਾਲ ਗਹਿਰਾਈ ਨਾਲ ਜੁੜਦੇ ਹਨ | ਟੂਰ ਦੌਰਾਨ ਵਿਦਿਆਰਥੀਆਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਮੌਕੇ ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਹਰਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਵੇਕ ਵਿਹਾਰ ਅਗਨੀ ਕਾਂਡ ਪ੍ਰਤੀ ਕਈ ਟੀਮਾਂ ਕਰ ਰਹੀਆਂ ਨੇ ਜਾਂਚ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਫੋਰਥ ਸੈਨਟੇਨਰੀ ਕਾਲਜ ਦਾ ਪਲੇਠਾ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ
Ad Position 24