18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਦੇ ਵਿਧਾਨ ਸਭਾ 'ਚ ਸ਼ਰਾਬ ਪੀ ਕੇ ਆਉਣ ਸੰਬੰਧੀ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-05-2026
ਗੁਰਦਾਸਪੁਰ, 6 ਮਈ (ਗੁਰਪ੍ਰਤਾਪ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਵਿਚ ਸ਼ਰਾਬ ਪੀ ਕੇ ਆਉਣ ਦਾ ਵਿਰੋਧ ਕੀਤਾ ਗਿਆ | ਇਹ ਮੰਗ ਪੱਤਰ ਗੁਰਦਾਸਪੁਰ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਡੀ.ਸੀ ਗੁਰਦਾਸਪੁਰ ਨੂੰ ਸੌਂਪਿਆ ਗਿਆ | ਵਿਧਾਇਕ ਪਾਹੜਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਵਿਧਾਨ ਸਭਾ ਦੇ ਪਵਿੱਤਰ ਸਦਨ ਵਿਚ ਸ਼ਰਾਬ ਪੀ ਕੇ ਆਉਣਾ ਪੂਰੇ ਸੂਬੇ ਲਈ ਸ਼ਰਮ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਨਾ ਸਿਰਫ਼ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰਦਾ ਹੈ, ਬਲਕਿ ਪੰਜਾਬ ਦੀ ਸਾਖ ਨੂੰ ਵੀ ਢਾਹ ਲਗਾਉਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ | ਪਰ ਉਹ ਖੁਦ ਸ਼ਰਾਬੀ ਹਨ | ਵਿਧਾਇਕ ਪਾਹੜਾ ਵਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ | ਵਿਧਾਇਕ ਪਾਹੜਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਜ਼ਿਲ੍ਹਾ ਪੱਧਰ 'ਤੇ ਵੱਡੇ ਵਿਰੋਧ ਪ੍ਰਦਰਸ਼ਨ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਜਾਟ ਸਮਾਜ ਦਾ ਨਿਕਿਤਾ ਗੋਇਲ ਨੂੰ ਸਮਰਥਨ ਅਗਲੀ ਖ਼ਬਰ ਵਿਵੇਕ ਵਿਹਾਰ ਅਗਨੀ ਕਾਂਡ ਪ੍ਰਤੀ ਕਈ ਟੀਮਾਂ ਕਰ ਰਹੀਆਂ ਨੇ ਜਾਂਚ
Ad Position 24