18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ 'ਤੇ - ਡਾ. ਰੰਧਾਵਾ

Ad Position 21
No active advertisement
ਅਜੀਤ ਡੈਸਕ 07-05-2026
ਧਿਆਨਪੁਰ, 6 ਮਈ (ਕੁਲਦੀਪ ਸਿੰਘ ਸੋਨੂੰ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 32ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਪੈਦਲ ਯਾਤਰਾ ਸਬੰਧੀ ਇਲਾਕੇ ਦੀਆਂ ਸੰਗਤਾਂ 'ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹੋਈ, ਜਿਸ ਵਿਚ ਪੈਦਲ ਯਾਤਰਾ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਸੰਗਤਾਂ ਨੂੰ ਵੱਡੀ ਗਿਣਤੀ 'ਚ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਵਿਚ ਸ਼ਿਰਕਤ ਕਰਨ ਲਈ ਲਾਮਬੰਦ ਕੀਤਾ | ਡਾ. ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਨੇ ਦੱਸਿਆ ਕਿ ਵਿਸ਼ਵ ਸਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਕਦਮ-ਕਦਮ ਵਾਹਿਗੁਰੂ ਦਾ ਜਾਪ ਕਰਦੇ 2 ਜੂਨ ਨੂੰ 32ਵੀਂ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਰੰਭ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੈਦਲ ਯਾਤਰਾ ਨੂੰ ਸ਼ੁਰੂ ਕਰਨ ਮੌਕੇ ਉਚੇਚੇ ਤੌਰ 'ਤੇ ਇਲਾਕੇ ਦੀਆਂ ਸੰਗਤਾਂ, ਸੰਤ ਮਹਾਂਪੁਰਸ਼ ਤੇ ਰਾਜਸੀ ਆਗੂ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਪੈਦਲ ਯਾਤਰਾ 35 ਦਿਨਾਂ ਵਿਚ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਕੇ ਫਿਰ 6 ਜੁਲਾਈ ਨੂੰ ਵਾਪਸ ਪਰਤੇਗੀ | ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਰਸਤੇ 'ਚ ਲੰਗਰ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਮਨਮੋਹਨ ਸਿੰਘ ਚੈਨੇਵਾਲ, ਸਰਪੰਚ ਗੁਲਜਾਰ ਸਿੰਘ ਉਦੋਵਾਲੀ, ਪ੍ਰੋਫੈਸਰ ਗੁਰਵਿੰਦਰ ਸਿੰਘ ਮੰਮਣਕੇ, ਬਾਬਾ ਬਲਜਿੰਦਰ ਸਿੰਘ, ਬਾਬਾ ਰਣਧੀਰ ਸਿੰਘ, ਸਰਬਜਿੰਦਰ ਸਿੰਘ ਲਾਲੀ ਬਟਾਲਾ, ਦਲਜੀਤ ਸਿੰਘ ਖਾਲਸਾ ਐਂਡ ਵਾਲੇ ਬਟਾਲਾ, ਬਿਕਰਮਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਢੋਲਕੀ ਮਾਸਟਰ ਬਟਾਲਾ ਅਤੇ ਹੈਪੀ ਸ਼ਿਕਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੱਡੀਆਂ ਦੀ ਚੋਰੀ ਕਰਨ ਵਾਲੇ ਦੋ ਵਿਅਕਤੀ ਹੋਏ ਗਿ੍ਫ਼ਤਾਰ ਅਗਲੀ ਖ਼ਬਰ ਜਾਟ ਸਮਾਜ ਦਾ ਨਿਕਿਤਾ ਗੋਇਲ ਨੂੰ ਸਮਰਥਨ
Ad Position 24