18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਹੋਇਆ ਭੰਗ- ਲੋਧੀਨੰਗਲ

Ad Position 21
No active advertisement
ਅਜੀਤ ਡੈਸਕ 07-05-2026
ਬਟਾਲਾ, 6 ਮਈ (ਸਤਿੰਦਰ ਸਿੰਘ)-ਲੋਕਾਂ ਨਾਲ ਝੂਠ ਬੋਲ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੀ ਜਨਤਾ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ, ਜਿਸ ਕਰਕੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸਾਬਕਾ ਚੇਅਰਮੈਨ ਹਰਭਜਨ ਸਿੰਘ ਤੂਰ, ਕਿਸਾਨ ਆਗੂ ਕਰਨੈਲ ਸਿੰਘ ਸ਼ੇਰਪੁਰ, ਯੂਥ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਬੂੜੇਨੰਗਲ, ਸੁਰਿੰਦਰ ਸਿੰਘ ਲੀਲ ਕਲਾਂ, ਸਤਨਾਮ ਸਿੰਘ ਲੀਲ ਕਲਾਂ, ਸੂਬੇਦਾਰ ਸੁਖਦੇਵ ਸਿੰਘ ਲੀਲ ਕਲਾਂ, ਮਾਸਟਰ ਲਵਲੀ ਲੀਲ ਕਲਾਂ, ਗੁਰਪ੍ਰੀਤ ਸਿੰਘ ਭੋਮਾ, ਕੈਪਟਨ ਕੁਲਵਿੰਦਰ ਸਿੰਘ ਊਧਨਵਾਨ ਆਦਿ ਮੌਜੂਦ ਸਨ | ਸ: ਲੋਧੀਨੰਗਲ ਨੇ ਕਿਹਾ ਕਿ ਪੰਜਾਬ ਦੇ ਭਲਾ ਕੇਵਲ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੀ ਕਰ ਸਕਦੀ ਹੈ, ਜਦ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਾਰੀਆਂ ਪਾਰਟੀਆਂ ਲੋਟੂ ਟੋਲੇ ਹਨ | ਇਸ ਦੌਰਾਨ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਆਪ ਸਰਕਾਰ ਤੋਂ ਪ੍ਰੇਸ਼ਾਨ ਹੋ ਚੁੱਕੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਅਤੇ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਸਾਮ ਤੇ ਪੱਛਮੀ ਬੰਗਾਲ ਦੀ ਸ਼ਾਨਦਾਰ ਜਿੱਤ ਨੇ ਭਾਜਪਾ ਵਰਕਰਾਂ ਦੇ ਕੀਤੇ ਹੌਂਸਲੇ ਬੁਲੰਦ-ਵਿਜੇ ਸੋਨੀ ਅਗਲੀ ਖ਼ਬਰ ਤਿੰਨ ਨਾਬਾਲਗ ਬੱਚਿਆਂ ਨੂੰ ਪੁਲਿਸ ਨੇ ਬਰਾਮਦ ਕਰਕੇ ਮਾਪਿਆਂ ਨਾਲ ਮਿਲਾਇਆ
Ad Position 24