18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ- ਥੋਮਸ ਮਸੀਹ <br/>

Ad Position 21
No active advertisement
ਅਜੀਤ ਡੈਸਕ 07-05-2026
ਧਾਰੀਵਾਲ, 6 ਮਈ (ਜੇਮਸ ਨਾਹਰ)-ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਭ ਖੱਬੇ ਪੱਖੀ ਪਾਰਟੀਆਂ ਨੂੰ ਪਛਾੜਦੀ ਹੋਈ ਜਿੱਤ ਹਾਸਲ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਘੱਟ ਗਿਣਤੀ ਮੋਰਚਾ ਦੇ ਦੂਜੀ ਵਾਰੀ ਪੰਜਾਬ ਪ੍ਰਧਾਨ ਬਣੇ ਥੋਮਸ ਮਸੀਹ ਨੇ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ 3 ਰਾਜਾਂ 'ਚ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਅੱਜ ਹਰ ਪਾਸੇ ਜ਼ੋਰਦਾਰ ਜਸ਼ਨ ਮਨਾਏ ਜਾ ਰਹੇ ਹਨ | ਪ੍ਰਧਾਨ ਥੋਮਸ ਮਸੀਹ ਨੇ ਕਿਹਾ ਕਿ ਪੰਜਾਬ ਦੀਆਂ ਸੱਤਾਧਾਰੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਲੋਕ ਇਨ੍ਹਾਂ ਪਾਰਟੀਆਂ ਦੇ ਝੂਠੇ ਸਬਜ਼ਬਾਗਾਂ ਤੋਂ ਅੱਕ-ਥੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਬਦਲਾਅ ਦੀ ਲਹਿਰ ਹੁਣ ਪੰਜਾਬ ਤੱਕ ਪਹੁੰਚੇਗੀ | ਉਨ੍ਹਾਂ ਕਿਹਾ ਕਿ ਬੰਗਾਲ ਤੇ ਆਸਾਮ ਦੀ ਜਨਤਾ ਨੇ ਭਾਜਪਾ ਨੂੰ ਭਾਰੀ ਬਹੁਮਤ ਦੇ ਕੇ ਪਾਰਟੀ 'ਤੇ ਆਪਣਾ ਭਰੋਸਾ ਜਿਤਾਇਆ ਹੈ, ਜਿਸ ਲਈ ਭਾਜਪਾ ਉਨ੍ਹਾਂ ਦੀ ਧੰਨਵਾਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਕਾਦੀਆਂ ਨੇ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ ਅਗਲੀ ਖ਼ਬਰ ਧਮਾਕਿਆਂ 'ਤੇ ਭਗਵੰਤ ਮਾਨ ਦੇ ਬਿਆਨ ਬੇਬੁਨਿਆਦ ਦੇ ਭਟਕਾਉਣ ਵਾਲਾ- ਪੁਸ਼ਪਿੰਦਰ ਸਿੰਗਲ
Ad Position 24