18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਮੰਡਲ ਕਾਦੀਆਂ ਨੇ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ

Ad Position 21
No active advertisement
ਅਜੀਤ ਡੈਸਕ 07-05-2026
ਕਾਦੀਆਂ, 6 ਮਈ (ਕੁਲਵਿੰਦਰ ਸਿੰਘ)-ਬੀਤੇ ਕੱਲ੍ਹ ਵੱਖ-ਵੱਖ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਕਾਦੀਆਂ ਭਾਜਪਾ ਮੰਡਲ ਵਲੋਂ ਮੰਡਲ ਪ੍ਰਧਾਨ ਗੁਲਸ਼ਨ ਵਰਮਾ ਤੇ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਕੌਰ ਗੁਰਾਇਆ ਦੀ ਅਗਵਾਈ ਹੇਠ ਪ੍ਰਭਾਕਰ ਚੌਕ ਅੰਦਰ ਆਤਿਸ਼ਬਾਜੀ ਛੱਡ ਕੇ ਤੇ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ, ਆਸਾਮ, ਪਾਂਡੂਚੇਰੀ ਤਿੰਨ ਰਾਜਾਂ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ | ਵਿਰੋਧੀ ਪਾਰਟੀਆਂ ਨੂੰ ਕਰਾਰੀ ਮਾਤ ਦੇ ਕੇ ਸੱਤਾ ਹਾਸਿਲ ਕੀਤੀ ਹੈ | ਇਸ ਮੌਕੇ ਲੱਡੂ ਵੰਡ ਕੇ ਲੋਕਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ | ਮੰਡਲ ਪ੍ਰਧਾਨ ਗੁਲਸ਼ਨ ਵਰਮਾ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਸ੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਤੋਂ ਇਲਾਵਾ ਸਕੱਤਰ ਅਸ਼ਵਨੀ ਵਰਮਾ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਸੈੱਲ ਭਾਜਪਾ ਗੌਰਵ ਰਾਜਪੂਤ, ਅੰਕਿਤ ਭਾਟੀਆ, ਸਤੀਸ ਸੂਰੀ, ਰਾਜ ਕੁਮਾਰ, ਸੰਦੀਪ ਭਗਤ, ਅਨੀਸ਼ ਕੁਮਾਰ, ਅਮਰਜੀਤ, ਡਿੰਪਲ, ਪ੍ਰਵੀਨ ਸਹਿਗਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਸੋਈ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰਾਂ ਨੇ ਲਗਾਇਆ ਸੜਕ 'ਤੇ ਧਰਨਾ ਅਗਲੀ ਖ਼ਬਰ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ- ਥੋਮਸ ਮਸੀਹ <br/>
Ad Position 24