ਬਟਾਲਾ, 6 ਮਈ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਇਕ ਜ਼ਿਲ੍ਹਾ ਪੱਧਰੀ ਸ਼ਤਰੰਜ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵੱਖ-ਵੱਖ ਉਮਰ, ਸਮੂਹਾਂ ਦੇ ਪ੍ਰਤੀਭਾਸ਼ਾਲੀ ਖਿਡਾਰੀਆਂ ਨੇ ਮੁਕਾਬਲੇ ਵਿਚ ਹਿੱਸਾ ਲਿਆ | ਆਪਣੀ ਬੁੱਧੀ ਇਕਾਗਰਤਾ ਤੇ ਐਥਲੈਟਿਕਸ ਹੁਨਰ ਦਾ ਪ੍ਰਦਰਸ਼ਨ ਕੀਤਾ | ਅੰਡਰ-17 ਉਮਰ ਵਰਗ ਵਿਚ ਸਕੂਲ ਦੀ ਵਿਦਿਆਰਥਣ ਪਲਕ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਫ਼ਲਤਾ ਪ੍ਰਾਪਤ ਕੀਤੀ | ਇਸ ਤੋਂ ਇਲਾਵਾ ਅਜੇ, ਰੁਦਰ, ਆਰੂਸ਼ ਤੇ ਮਾਈਰਾ ਰਿਸ਼ੀ ਨੇ ਅੰਡਰ-14 ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਨਵੀਂਸ ਤੇ ਮੋਲਿਕ ਨੇ ਅੰਡਰ-17 ਟੀਮ 'ਚ ਚੌਥਾ ਸਥਾਨ ਪ੍ਰਾਪਤ ਕੀਤਾ | ਹਰਅੰਸ਼ਵੀਰ ਸਿੰਘ ਤੇ ਨਿਮਰਤਪਾਲ ਸਿੰਘ ਨੇ ਅੰਡਰ-13 ਉਮਰ ਵਰਗ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ | ਹਰਸ਼ਿਤ ਨੇ ਅੰਡਰ-14 ਵਰਗ 'ਚ ਚੌਥਾ ਸਥਾਨ ਪ੍ਰਾਪਤ ਕੀਤਾ | ਬਖਸ਼ਜੋਤ ਤੇ ਰਾਜਵੀਰ ਨੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਕਾਰਨ ਸਕੂਲ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਹੈ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਤੇ ਪਿ੍ੰਸੀਪਲ ਡਾਕਟਰ ਬਿੰਦੂ ਭੱਲਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਸ੍ਰੀਮਤੀ ਸ਼੍ਰੇਸ਼ਟਾ ਸ਼ਰਮਾ ਨੂੰ ਵਧਾਈ ਦਿੱਤੀ |