ਬਟਾਲਾ, 6 ਮੲਾੀ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਮਲੂਕਵਾਲੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਪੰਨੂੰ ਨੇ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਦੌਰਾਨ ਆਪਣੀਆਂ ਸਾਰੀਆਂ ਚੋਣ ਗਾਰੰਟੀਆਂ ਪੂਰੀਆਂ ਕਰਕੇ ਪੰਜਾਬੀਆਂ ਦਾ ਦਿੱਲ ਜਿੱਤਿਆ ਹੈ | ਗੁਰਪ੍ਰੀਤ ਕੌਰ ਪੰਨੂੰ ਨੇ ਕਿਹਾ ਕਿ ਬਿਜਲੀ 600 ਦੇ ਯੂਨਿਟ ਹਰ ਪਰਿਵਾਰ ਨੂੰ ਦਿੱਤੇ, 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣਾ ਤੇ ਹੋਰ ਵੀ ਅਨੇਕਾਂ ਕਾਰਜ ਕਰ ਕੇ ਵਿਰੋਧੀ ਪਾਰਟੀਆਂ ਘਬਰਾਹਟ ਵਿਚ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੇ ਸਿੱਖਿਆ ਤੇ ਸਿਹਤ ਖੇਤਰਾਂ 'ਚ ਕੀਤੇ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ 1500 ਰੁਪਏ ਦਾ ਐਲਾਨ ਕਰਕੇ ਵੱਡੀ ਖੁਸ਼ੀ ਪ੍ਰਦਾਨ ਕੀਤੀ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ ਤੇ ਮਾਨ ਸਰਕਾਰ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਾਲਾਘਾ ਕੀਤੀ | ਇਸ ਦੌਰਾਨ ਗੁਰਪ੍ਰੀਤ ਕੌਰ ਪੰਨੂੰ ਵਲੋਂ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਮੌਕੇ ਸ੍ਰੀਮਤੀ ਮਨਦੀਪ ਕੌਰ ਪੰਨੂੰ, ਮੀਰਾ, ਪਰਮਜੀਤ, ਕਿਰਨਦੀਪ ਕੌਰ, ਪੰਮੀ, ਰਾਜਵਿੰਦਰ ਕੌਰ, ਜੋਤੀ, ਦਲਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਸਿੰਮੀ, ਅਨੀਤਾ, ਰਾਜ, ਬਲਵੀਰ ਕੌਰ, ਰਤਨੀ, ਅਨੀਤਾ, ਕਵਲ, ਜੋਗਿੰਦਰ ਕੌਰ ਆਦਿ ਹਾਜ਼ਰ ਰਹੇ |