ਕਾਹਨੂੰਵਾਨ, 6 ਮਈ (ਨਿਸ਼ਾਨ ਸਿੰਘ ਚਾਹਲ)-ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਅੱਜ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਪਿੰਡ ਸਠਿਆਲੀ ਨੇੜ੍ਹੇ ਕਾਹਨੂੰਵਾਨ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ, ਚੇਅਰਮੈਨ ਹਰਪਾਲ ਸਿੰਘ ਕੰਗ, ਬੀ.ਡੀ.ਪੀ.ਓ. ਸੁਖਜੀਤ ਸਿੰਘ ਅਤੇ ਸਰਪੰਚ ਸਤਨਾਮ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ | ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਹਲਕੇ ਦੇ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ | ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ 'ਤੇ ਸਥਾਨ ਹਾਸਲ ਕਰਨ ਵਾਲਿਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾਂ ਨਾਲ ਪੰਜਾਬ ਖੇਡਾਂ ਦੇ ਖੇਤਰ ਵਿਚ ਇਕ ਵਾਰ ਫਿਰ ਮੋਹਰੀ ਬਣੇਗਾ | ਇਸ ਮੌਕੇ ਬਿਕਰਮਪਾਲ ਸਿੰਘ, ਸਹਿਜਪਾਲ ਸਿੰਘ ਅਤੇ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਜਸਪਾਲ ਸਿੰਘ ਪੰਧੇਰ ਵੀ ਹਾਜ਼ਰ ਸਨ |