ਫਤਹਿਗੜ੍ਹ ਚੂੜੀਆਂ, 6 ਮਈ (ਐਮ.ਐਸ. ਫੁੱਲ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੇ ਤਿੰਨ ਸਾਲਾ ਡਿਗਰੀ ਕੋਰਸ ਬੀ.ਕਾਮ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਮਿ੍ਣਾਲ ਗੁਪਤਾ ਨੇ ਦੱਸਿਆ ਕਿ ਐਲਾਨੇ ਗਏ ਨਤੀਜੇ ਅਨੁਸਾਰ ਕਿਰਨਦੀਪ ਕੌਰ ਨੇ 77 ਫੀਸਦੀ, ਸਿਮਰਨਜੀਤ ਕੌਰ ਨੇ 74.3 ਫੀਸਦੀ ਤੇ ਨਵਕਿਰਨਪ੍ਰੀਤ ਕੌਰ ਤੇ ਖੁਸ਼ਦੀਪ ਕੌਰ ਨੇ 71.4 ਫੀਸਦੀ ਅੰਕ ਹਾਸਿਲ ਕਰਕੇ ਕਾਲਜ 'ਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਵਧੀਆ ਅੰਕ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਤੇ ਕਿਹਾ ਕਿ ਬੀ.ਕਾਮ. ਤੱਕ ਦੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਪੋਸਟ ਗਰੈਜੂਏਸ਼ਨ ਜ਼ਰੂਰ ਕਰਨ ਤਾਂ ਜੋ ਉਹ ਬਿਹਤਰ ਭਵਿੱਖ ਬਣਾਉਣ ਵੱਲ ਕਾਰਜਸ਼ੀਲ ਹੋਣ | ਉਨ੍ਹਾਂ ਕਾਮਰਸ ਵਿਭਾਗ ਦੇ ਮੁਖੀ ਡਾ. ਰੂਹੀ ਕੋਹਲੀ, ਪ੍ਰੋ: ਪ੍ਰਭਜੋਤ ਕੌਰ ਤੇ ਪ੍ਰੋ: ਪਰਮਿੰਦਰ ਕੌਰ ਨੂੰ ਵੀ ਵਧਾਈ ਦਿੱਤੀ