18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਿੰਦੂ ਕੰਨਿਆ ਮਹਾਂ ਵਿਦਿਆਲਿਆ ਦੀ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 07-05-2026
ਧਾਰੀਵਾਲ, 6 ਮਈ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਨ.ਡੀ. ਅਨੰਦ, ਸਕੱਤਰ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਦਸੰਬਰ 2025 ਦੀਆਂ ਪ੍ਰੀਖਿਆਵਾਂ ਵਿਚੋਂ ਬੀ.ਸੀ.ਏ. ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ, ਜਿਸ ਵਿਚ ਹਰਮਨਜੋਤ ਕੌਰ ਨੇ 7.95 ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਕ ਨੇ 7.86 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਮਨਪ੍ਰੀਤ ਕੌਰ ਨੇ 7.81 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਤੇ ਨਾਲ ਹੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਦੇ ਗ੍ਰਹਿ ਵਿਖੇ ਮੀਟਿੰਗ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਮਗਰਮੂਧੀਆਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24