18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਦੇ ਗ੍ਰਹਿ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2026
ਅੱਚਲ ਸਾਹਿਬ, 6 ਮਈ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਆਮ ਆਦਮੀ ਪਾਰਟੀ ਆਗੂ ਮਾਸਟਰ ਨਰਿੰਦਰ ਸਿੰਘ ਬਾਠ ਤੇ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਦੇ ਗ੍ਰਹਿ ਪਿੰਡ ਵੈਰੋਨੰਗਲ ਵਿਖੇ ਸੰਮਤੀ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਤੋਂ ਇਲਾਵਾ ਹਲਕੇ ਦੀਆਂ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਤੇ ਆਉਂਦੇ ਦਿਨਾਂ 'ਚ ਪ੍ਰੀਮਿਕਸ ਪੈ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵੀ ਵਾਅਦੇ ਕੀਤੇ ਗਏ ਸਨ, ਉਹ ਸਭ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਵਿਚ ਗੰਦੇ ਪਾਣੀ ਦੇ ਨਿਕਾਸ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਐਡਵੋਕੇਟ ਅਮਰਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਨੂੰ ਜਲਦ ਵਿਕਾਸ ਕਾਰਜ ਲਈ ਗ੍ਰਾਂਟ ਜਾਰੀ ਕੀਤੀ ਜਾਵੇਗੀ | ਇਸ ਮੌਕੇ ਪਿੰਡ ਵੈਰੋਨੰਗਲ ਨਵਾਂ ਦੇ ਵਿਕਾਸ ਕਾਰਜ ਲਈ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ | ਇਸ ਮੌਕੇ 'ਆਪ' ਆਗੂ ਮਾਸਟਰ ਨਰਿੰਦਰ ਸਿੰਘ ਬਾਠ, ਰਜਵੰਤ ਕੌਰ ਬਾਠ, ਸੀਨੀਅਰ ਆਗੂ ਮਲਕੀਤ ਸਿੰਘ ਆਦਿ ਆਗੂਆਂ ਵਲੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ 'ਚ ਸੀਨੀਅਰ ਆਗੂ ਦਵਿੰਦਰ ਸਿੰਘ ਮਿਸ਼ਰਪੁਰ, ਮੱਖਣ ਸਿੰਘ, ਮਲਕੀਤ ਸਿੰਘ, ਸਰਪੰਚ ਨਿਸ਼ਾਨ ਸਿੰਘ ਪਾਰਸ, ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਸਰਪੰਚ ਅੰਮਿ੍ਤਪਾਲ ਸਿੰਘ, ਸਰਪੰਚ ਜਰਮਨਜੀਤ ਸਿੰਘ ਜਾਲੀਆਂ, ਲਾਡੀ ਬਾਜਵਾ ਲਾਧੂਭਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਨਾਲ ਮੀਟਿੰਗ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂ ਵਿਦਿਆਲਿਆ ਦੀ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24