18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰਾਘਵ ਮਲਿਕਪੁਰੀਆ ਸਮੇਤ ਕਈ ਲੋਕ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-05-2026
ਨਰੋਟ ਮਹਿਰਾ, 6 ਮਈ (ਰਾਜ ਕੁਮਾਰੀ)-ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰਬਰ 47 ਵਿੱਚ ਇੱਕ ਸ਼ਾਨਦਾਰ ਮੈਂਬਰਸ਼ਿਪ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵਕ ਰਾਘਵ ਮਲਿਕਪੁਰੀਆ ਨੇ ਕੀਤੀ ਤੇ ਇਸ 'ਚ ਵੱਡੀ ਗਿਣਤੀ 'ਚ ਸਥਾਨਕ ਨਿਵਾਸੀਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ | ਸਮਾਗਮ ਦਾ ਮੁੱਖ ਉਦੇਸ਼ ਨਵੇਂ ਮੈਂਬਰਾਂ ਨੂੰ ਪਾਰਟੀ ਨਾਲ ਜੋੜਨਾ ਤੇ ਸੰਗਠਨ ਨੂੰ ਮਜ਼ਬੂਤ ਕਰਨਾ ਸੀ | ਭੋਆ ਹਲਕੇ ਦੀ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਅਤੇ ਸੀਨੀਅਰ ਭਾਜਪਾ ਆਗੂ ਵਿਨੋਦ ਕੁਮਾਰ ਮੁੱਖ ਮਹਿਮਾਨ ਸਨ, ਜਦੋਂ ਕਿ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਠਾਕੁਰ ਸਵਰਨ ਸਿੰਘ ਬੰਤਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਰਾਘਵ ਮਲਿਕਪੁਰੀਆ ਨੂੰ ਸਿਰੋਪਾਓ ਤੇ ਪੱਗੜੀ ਦੇ ਕੇ ਸਨਮਾਨਿਤ ਕੀਤਾ | ਰਾਘਵ ਮਲਿਕਪੁਰੀਆ ਦੀ ਅਗਵਾਈ ਹੇਠ ਕਈ ਹੋਰ ਲੋਕ ਵੀ ਭਾਜਪਾ ਵਿਚ ਸ਼ਾਮਿਲ ਹੋਏ | ਸਮਾਗਮ ਦੌਰਾਨ ਮਾਹੌਲ ਉਤਸ਼ਾਹ ਨਾਲ ਭਰਿਆ ਹੋਇਆ ਸੀ | ਮੁੱਖ ਮਹਿਮਾਨ ਸੀਮਾ ਕੁਮਾਰੀ ਨੇ ਆਪਣੇ ਸੰਬੋਧਨ ਵਿਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ | ਰਾਘਵ ਮਲਿਕਪੁਰੀਆ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਕਾਰਜ ਨੈਤਿਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਰਾਘਵ ਮਲਿਕਪੁਰੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਆਰਾ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਤੇ ਨੀਤੀਆਂ ਦੇਸ਼ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ ਹਨ | ਇਸ ਮੌਕੇ ਨਿਰਮਲ ਸਿੰਘ, ਹੈਪੀ, ਵਿਨੋਦ, ਰੋਹਿਤ, ਲੱਕੀ, ਕਮਲ, ਰਮਿਤ ਮਹਾਜਨ ਆਦਿ ਹਾਜ਼ਰ ਸਨ | ਇਨ੍ਹਾਂ ਸਾਰਿਆਂ ਨੇ ਪ੍ਰੋਗਰਾਮ ਦੀ ਸਫ਼ਲਤਾ ਵਿਚ ਯੋਗਦਾਨ ਪਾਇਆ ਤੇ ਨਵੇਂ ਮੈਂਬਰਾਂ ਦਾ ਹੌਂਸਲਾ ਵਧਾਇਆ |
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਅਗਲੀ ਖ਼ਬਰ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24