ਪਠਾਨਕੋਟ, 6 ਮਈ (ਸੁਮਿਤ)-ਪਠਾਨਕੋਟ 'ਚ ਹਾਲ ਹੀ 'ਚ ਹੋਏ ਰਾਜਨੀਤਿਕ ਘਟਨਾਕ੍ਰਮ ਤੋਂ ਬਾਅਦ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਵਧਾਈ ਦੇਣ ਲਈ ਕਈ ਗਣਮਾਨਯ ਵਿਅਕਤੀ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ | ਇਸ ਮੌਕੇ ਬਾਰ ਐਸੋਸੀਏਸ਼ਨ ਪਠਾਨਕੋਟ ਦੇ ਸਾਬਕਾ ਪ੍ਰਧਾਨ ਐਡਵੋਕੇਟ ਠਾਕੁਰ ਰਵਿੰਦਰ ਸਿੰਘ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਸਮੇਤ ਹੋਰ ਸਮਰਥਕਾਂ ਨੇ ਮੁਲਾਕਾਤ ਕੀਤੀ | ਸਭ ਨੇ ਤਿੰਨ ਰਾਜਾਂ ਵਿਚ ਮਿਲੀ ਜਿੱਤ ਦੀ ਖ਼ੁਸ਼ੀ ਸਾਂਝੀ ਕੀਤੀ ਤੇ ਇਸ ਨੂੰ ਪਾਰਟੀ ਦੀਆਂ ਨੀਤੀਆਂ ਤੇ ਅਗਵਾਈ ਦੀ ਸਫ਼ਲਤਾ ਦੱਸਿਆ | ਮੌਜੂਦ ਨੇਤਾਵਾਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ ਤੇ ਭਵਿੱਖ ਵਿਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੱਤੀ ਜਾਵੇਗੀ |