18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕੀਤੇ ਤਿੱਖੇ ਹਮਲੇ <br/>

Ad Position 21
No active advertisement
ਅਜੀਤ ਡੈਸਕ 07-05-2026
ਪਠਾਨਕੋਟ, 6 ਮਈ (ਸੁਮਿਤ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਰੋਧੀ ਪਾਰਟੀਆਂ ਵਲੋਂ ਸੁਰੱਖਿਆ ਮਾਮਲਿਆਂ 'ਚ ਗੰਭੀਰਤਾ ਨਾ ਦਿਖਾਉਣ ਦੇ ਦੋਸ਼ ਲੱਗੇ ਹਨ | ਹਾਲ ਹੀ ਵਿਚ ਜਲੰਧਰ ਅਤੇ ਅੰਮਿ੍ਤਸਰ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਸਿਆਸੀ ਮਾਹੌਲ ਤਪ ਗਿਆ ਹੈ | ਇਸ ਮਾਮਲੇ 'ਚ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ ਤੇ ਸਰਕਾਰ ਇਸ ਨੂੰ ਸੰਭਾਲਣ 'ਚ ਨਾਕਾਮ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਤੇ ਲੋਕਾਂ ਦੀ ਸੁਰੱਖਿਆ ਨਾਲ ਖੇਡਿਆ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਬੰਬ ਧਮਾਕਿਆਂ ਦੇ ਮਾਮਲੇ 'ਚ ਭਾਜਪਾ ਨੂੰ ਕਸੂਰਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਗ਼ਲਤ ਅਤੇ ਬੇਬੁਨਿਆਦ ਹੈ | ਉਨ੍ਹਾਂ ਭਾਰਤੀ ਜਨਤਾ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਢੁੱਕਵੇਂ ਸਬੂਤ ਹਨ, ਤਾਂ ਉਹ ਸਾਹਮਣੇ ਲਿਆਏ ਜਾਣ, ਨਹੀਂ ਤਾਂ ਮੁਆਫ਼ੀ ਮੰਗੀ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਕਾਰਜ ਪ੍ਰਣਾਲੀ 'ਤੇ ਵੀ ਸਵਾਲ ਚੁੱਕੇ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੀ ਬੇਟੀ ਸਾਮਿਆ ਗਲੋਬਲ ਮੰਚ ਤੱਕ ਪਹੁੰਚੀ, ਟੈਡ ਗਲੋਬਲ ਸਪੀਕਿੰਗ ਚੈਂਲੇਂਜ ਦੀ ਫਾਈਨਲਿਸਟ ਬਣੀ ਅਗਲੀ ਖ਼ਬਰ ਮਾਤਾ ਬਗਲਾਮੁਖੀ ਮੰਦਰ ਵਿਖੇ ਹਵਨ ਤੇ ਭੰਡਾਰਾ ਕਰਵਾਇਆ
Ad Position 24