25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਂਗਰਸ ਵਲੋਂ ਸੂਬੇ 'ਚ ਐੱਸ.ਸੀ. ਵਿੰਗ ਦੀ ਬਣਾਈ ਸਲਾਹਕਾਰ ਕਮੇਟੀ 'ਚ ਮਨਦੀਪ ਸਿੰਘ ਰੰਗੜ ਨੰਗਲ ਨੂੰ ਕੀਤਾ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 08-05-2026
ਘੁਮਾਣ, 7 ਮਈ (ਬੰਮਰਾਹ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ | ਪੰਜਾਬ ਦੇ ਸਾਰੇ ਹਲਕਿਆਂ ਵਿਚ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ | ਪਾਰਟੀ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਵਿਕਾਸ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ 34 ਮੈਂਬਰੀ ਸਟੇਟ ਕੌਂਸਲ ਸਲਾਹਕਾਰ ਕਮੇਟੀ ਬਣਾਈ ਗਈ ਹੈ | ਇਹ ਕਮੇਟੀ ਐੱਸ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੇ ਨਾਲ-ਨਾਲ ਹੋਰ ਵੀ ਉੱਚ ਪੱਧਰ ਦੇ ਫ਼ੈਸਲੇ ਲੈਣ ਲਈ ਅਹਿਮ ਭੂਮਿਕਾ ਨਿਭਾਵੇਗੀ | ਇਸ ਕਮੇਟੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਵੀ ਵੱਡੀ ਜ਼ਿਮੇਵਾਰੀ ਸੌਪੀ ਹੈ | ਇਸ ਕਮੇਟੀ ਵਿਚ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ ਅਤੇ ਸ਼੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਹੋਰ ਵੱਡੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਹ ਜ਼ਿੰਮੇਵਾਰੀ ਮਿਲਣ 'ਤੇ ਰੰਗੜ ਨੰਗਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਐੱਸ.ਸੀ. ਵਰਗ ਪੰਜਾਬ ਵਿਚ ਸਰਕਾਰ ਬਣਾਉਣ ਲਈ ਆਪਣਾ ਵੱਡਾ ਯੋਗਦਾਨ ਪਾਵੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ, ਜਿਸ ਵਿਚ ਪਾਰਟੀ ਅੱੈਸ.ਸੀ. ਵਰਗ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਗੁਰਦੁਆਰਾ ਸਾਹਿਬਾਨਾਂ ਦੀ ਮੁਰੰਮਤ ਲਈ 15 ਲੱਖ ਦੇ ਚੈੱਕ ਭੇਟ ਅਗਲੀ ਖ਼ਬਰ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਮੀਟਿੰਗ...
Ad Position 24