25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕਾਂ 'ਚ ਸਹਿਮ ਦਾ ਮਾਹੌਲ : ਜੈਂਤੀਪੁਰ, ਤੱਤਲਾ <br/>

Ad Position 21
No active advertisement
ਅਜੀਤ ਡੈਸਕ 08-05-2026
ਨੌਸ਼ਹਿਰਾ ਮੱਝਾ ਸਿੰਘ, 7 ਮਈ (ਰਵੀ ਭਗਤ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਟਕਸਾਲੀ ਕਾਂਗਰਸੀ ਆਗੂ ਤੇ ਸਾ. ਚੇਅਰਮੈਨ ਜਸਪਾਲ ਸਿੰਘ ਤੱਤਲਾ ਨੇ ਪੰਜਾਬ ਵਿਚ ਲਗਾਤਰ ਵਾਪਰ ਰਹੀਆਂ ਬੰਬ ਧਮਾਕਿਆਂ ਦੀਆਂ ਘਟਨਾਵਾਂ 'ਤੇ ਚਿੰਤਾ ਜਿਤਾਉਂਦਿਆਂ ਸੂਬਾ ਸਰਕਾਰ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ•ਾਂ ਭੰਗ ਹੋ ਚੁੱਕੀ ਹੈ ਅਤੇ ਲੋਕ ਡਰ ਦੇ ਕਾਰਨ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰਦੀਆਂ ਹਨ ਅਤੇ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ ਵਿਚ ਇਨ੍ਹਾਂ ਧਮਾਕਿਆਂ ਦੀਆਂ ਘਟਨਾਵਾਂ ਖੂਫ਼ੀਆਤੰਤਰ ਦੀ ਨਾਕਾਮੀ ਵਲ ਇਸ਼ਾਰਾ ਕਰਦੀਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਹਨ |

Ad Position 22
No active advertisement
ਪਿਛਲੀ ਖ਼ਬਰ ਬੰਗਾਲ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਪਹਿਲਾ ਪੜ੍ਹਾਅ ਸ਼ੁਰੂ ਕਰਵਾਇਆ...
Ad Position 24