25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਿਜਲੀ ਸੁਰੱਖਿਆ ਹਫ਼ਤੇ ਤਹਿਤ ਪਾਵਰ ਹਾਊਸ ਕਰਮਚਾਰੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 08-05-2026
ਪਠਾਨਕੋਟ, 7 ਮਈ (ਸੰਧੂ)-ਬਿਜਲੀ ਸੁਰੱਖਿਆ ਹਫ਼ਤੇ ਤਹਿਤ ਸਿਟੀ ਰੇਲਵੇ ਸਟੇਸ਼ਨ ਵਿਖੇ ਸਥਿਤ ਪਾਵਰ ਹਾਊਸ 'ਚ ਤਾਇਨਾਤ ਕਰਮਚਾਰੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਦੌਰਾਨ ਬਿਜਲੀ ਕਰਮਚਾਰੀਆਂ ਨੂੰ ਸੁਰੱਖਿਆ ਮਿਆਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਐਸ.ਐਸ.ਈ. ਰਵੀ ਕੁਮਾਰ ਨੇ ਕਰਮਚਾਰੀਆਂ ਨੂੰ ਬਿਜਲੀ ਨਾਲ ਸਬੰਧਿਤ ਕੰਮ ਕਰਦਿਆਂ ਵਰਤਣਯੋਗ ਸਾਵਧਾਨੀਆਂ ਬਾਰੇ ਸਮਝਾਇਆ | ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ | ਇਸ ਮੌਕੇ ਕਰਮਚਾਰੀਆਂ ਨੂੰ ਹੈਲਮਟ, ਸੇਫ਼ਟੀ ਬੈਲਟ, ਦਸਤਾਨੇ ਤੇ ਹੋਰ ਸੁਰੱਖਿਆ ਸਾਜ਼ੋ-ਸਾਮਾਨ ਦੀ ਠੀਕ ਤਰੀਕੇ ਨਾਲ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਨਾਲ ਹੀ ਉਚਾਈ 'ਤੇ ਕੰਮ ਕਰਦਿਆਂ ਤੇ ਹਾਈ ਵੋਲਟੇਜ ਲਾਈਨਾਂ ਦੇ ਨੇੜੇ ਕੰਮ ਕਰਦਿਆਂ ਵਿਸ਼ੇਸ਼ ਸਾਵਧਾਨੀ ਵਰਤਣ 'ਤੇ ਜ਼ੋਰ ਦਿੱਤਾ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਦਾ ਮਕਸਦ ਕਰਮਚਾਰੀਆਂ ਵਿਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਹਾਦਸਿਆਂ ਤੋਂ ਬਚਾਅ ਕਰਨਾ ਹੈ | ਪ੍ਰੋਗਰਾਮ ਦੇ ਅੰਤ 'ਚ ਸਾਰੇ ਬਿਜਲੀ ਕਰਮਚਾਰੀਆਂ ਨੇ ਸੁਰੱਖਿਅਤ ਢੰਗ ਨਾਲ ਕੰਮ ਕਰਨ ਦਾ ਸੰਕਲਪ ਲਿਆ | ਇਸ ਮੌਕੇ ਹਰਲਾਲ ਮੀਣਾ, ਸੁਰਜੀਤ, ਰਾਜੇਸ਼ ਅਹੂਜਾ, ਜੋਗੇਸ਼, ਸੁਸ਼ੀਲ, ਹਰੀਸ਼, ਮੁਨੀਸ਼, ਸਾਵਿਤਰੀ, ਨੀਰਜ ਬਾਲਾ, ਅਸ਼ੋਕ ਮੀਣਾ ਅਤੇ ਰਾਣੀ ਬਾਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੇਗੋਵਾਲ ਤਾਰਾਗੜ੍ਹ ਦੇ ਬਾਜ਼ਾਰ 'ਚ ਗਲੀਆਂ ਨਾਲੀਆਂ ਦਾ ਕੰਮ ਕਰਵਾਇਆ ਸ਼ੁਰੂ ਅਗਲੀ ਖ਼ਬਰ ਐਮਰਜੈਂਸੀ ਮੈਡੀਕਲ ਅਫ਼ਸਰਾਂ ਦੀ ਇਕ ਰੋਜ਼ਾ ਟਰੇਨਿੰਗ ਕਰਵਾਈ
Ad Position 24