25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

101ਵੀਂ ਲੋੜਵੰਦ ਲੜਕੀ ਦੇ ਵਿਆਹ ਵਿਚ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਹਿਯੋਗ

Ad Position 21
No active advertisement
ਅਜੀਤ ਡੈਸਕ 08-05-2026
ਪਠਾਨਕੋਟ, 7 ਮਈ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਪ੍ਰਧਾਨ ਕੁਲਦੀਪ ਮਿਨਹਾਸ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਿਤੀ ਦੇ ਵਾਈਸ ਚੇਅਰਮੈਨ ਸੀ.ਐਸ. ਲਾਇਲਪੁਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਗੁਰਦੇਵ ਸਿੰਘ ਜੌਹਲ ਨੇ ਦੱਸਿਆ ਕਿ ਸਮਿਤੀ ਵਲੋਂ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ 'ਚ ਵੀ ਲਗਾਤਾਰ ਯੋਗਦਾਨ ਦਿੱਤਾ ਜਾ ਰਿਹਾ ਹੈ | ਸਮਿਤੀ ਵਲੋਂ ਅੱਜ 101ਵੀਂ ਲੋੜਵੰਦ ਲੜਕੀ ਦੇ ਵਿਆਹ ਲਈ ਕੱਪੜੇ ਤੇ ਘਰੇਲੂ ਸਾਮਾਨ ਭੇਟ ਕਰਕੇ ਸਹਿਯੋਗ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਦੀਪ ਮਿਨਹਾਸ ਨੇ ਕਿਹਾ ਕਿ ਸਮਿਤੀ ਸਮੇਂ-ਸਮੇਂ 'ਤੇ ਮੈਡੀਕਲ ਕੈਂਪ, ਲੋੜਵੰਦ ਲੋਕਾਂ ਨੂੰ ਕੱਪੜੇ ਵੰਡਣਾ, ਗਰੀਬ ਬੱਚਿਆਂ ਦੀ ਪੜ੍ਹਾਈ ਵਿਚ ਮਦਦ ਤੇ ਲੋੜਵੰਦ ਕੁੜੀਆਂ ਦੇ ਵਿਆਹ ਵਿਚ ਸਹਿਯੋਗ ਵਰਗੇ ਸਮਾਜ ਭਲਾਈ ਦੇ ਕਾਰਜ ਕਰਦੀ ਆ ਰਹੀ ਹੈ | ਇਸ ਮੌਕੇ ਪ੍ਰਧਾਨ ਕੁਲਦੀਪ ਮਨਹਾਸ, ਵਾਈਸ ਚੇਅਰਮੈਨ ਸੀਐਸ ਲਾਇਲਪੁਰੀ, ਐਸਡੀ ਭੱਲਾ, ਅਨਮੋਲ ਓਲ, ਗੁਰਦੇਵ ਸਿੰਘ ਜੌਹਲ, ਰਵੀ ਗਾਂਧੀ, ਅਸੀਮ ਕੁਮਾਰ, ਭੁਵਨੇਸ਼ ਕੁਮਾਰ, ਮਨੋਜ ਗੁਪਤਾ, ਅਮਨ ਸਲਾਰੀਆ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਲੱਖ ਦੀ ਲਾਗਤ ਨਾਲ ਤਿਆਰ ਨੇਚਰ ਪਾਰਕ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ ਅਗਲੀ ਖ਼ਬਰ 2027 'ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ-ਰਾਕੇਸ਼ ਕੁਮਾਰ ਮਾਜਰਾ <br/>
Ad Position 24