25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਨੈ ਮਹਾਜਨ ਨੂੰ ਧਾਰੀਵਾਲ ਨਗਰ ਕੌਂਸਲ ਚੋਣਾਂ ਲਈ 'ਅਬਜ਼ਰਵਰ' ਕੀਤਾ ਗਿਆ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 08-05-2026
ਪਠਾਨਕੋਟ 7 ਮਈ (ਵਿਨੋਦ)-ਕਾਂਗਰਸ ਹਾਈਕਮਾਂਡ ਨੇ ਅੰਮਿ੍ਤਸਰ ਉੱਤਰੀ ਅਤੇ ਪੂਰਬੀ ਲਈ ਸੰਗਠਨ ਅਬਜ਼ਰਵਰ ਵਿਨੈ ਮਹਾਜਨ ਨੂੰ ਇਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਨੂੰ ਧਾਰੀਵਾਲ ਨਗਰ ਕੌਂਸਲ ਚੋਣਾਂ ਵਿਚ ਟਿਕਟ ਵੰਡ ਲਈ ਅਧਿਕਾਰਤ ਤੌਰ 'ਤੇ ਨਿਗਰਾਨ ਨਿਯੁਕਤ ਕੀਤਾ ਗਿਆ ਹੈ | ਇਸ ਮਹੱਤਵਪੂਰਨ ਨਿਯੁਕਤੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਨੈ ਮਹਾਜਨ ਨੇ ਕਾਂਗਰਸ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਗਠਨ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਦੇ ਯੋਗ ਸਮਝਦੀ ਹੈ ਅਤੇ ਉਹ ਉਨ੍ਹਾਂ ਵਿਚ ਦਿੱਤੇ ਗਏ ਭਰੋਸੇ ਨੂੰ ਪੂਰੀ ਵਫ਼ਾਦਾਰੀ ਨਾਲ ਪੂਰਾ ਕਰਨਗੇ | ਉਨ੍ਹਾਂ ਭਰੋਸਾ ਦਿੱਤਾ ਕਿ ਧਾਰੀਵਾਲ ਵਿਚ ਟਿਕਟ ਵੰਡ ਪਾਰਟੀ ਵਰਕਰਾਂ ਦੀਆਂ ਯੋਗਤਾਵਾਂ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਜਾਵੇਗੀ | ਜਿਸ ਨਾਲ ਪਾਰਟੀ ਲਈ ਭਾਰੀ ਜਿੱਤ ਯਕੀਨੀ ਬਣਾਈ ਜਾਵੇਗੀ | ਇਸ ਤੋਂ ਪਹਿਲਾਂ ਵਿਨੈ ਮਹਾਜਨ ਨੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਬਲਾਕ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਨਿਗਰਾਨ ਵਜੋਂ ਸੇਵਾ ਨਿਭਾਈ ਸੀ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ 44 ਵਲੋਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਜੀ ਦੇ ਗ਼ਲਤ ਲੱਗੇ ਬੋਰਡ ਠੀਕ ਕਰਕੇ ਨਵੇਂ ਲਗਾਏ ਅਗਲੀ ਖ਼ਬਰ ਪੀ.ਐਸ.ਪੀ.ਸੀ.ਐਲ. ਯੂ.ਬੀ.ਡੀ.ਸੀ. ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>
Ad Position 24