26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫੂਡ ਸੇਫ਼ਟੀ ਵਿਭਾਗ ਨੇ ਭਰੇ ਦੁੱਧ ਦੇ ਸੈਂਪਲ

Ad Position 21
No active advertisement
ਅਜੀਤ ਡੈਸਕ 08-05-2026
ਗੁਰਦਾਸਪੁਰ, 7 ਮਈ (ਗੁਰਪ੍ਰਤਾਪ ਸਿੰਘ)-ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ: ਜੀ.ਐਸ ਪੰਨੂ ਦੀ ਅਗਵਾਈ ਹੇਠ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਦੁੱਧ ਵੇਚਣ ਵਾਲਿਆਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ | ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾ: ਜੀ.ਐਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਜਾ ਰਹੀ ਹੈ | ਲੋਕਾਂ ਨੂੰ ਵਧੀਆ ਕੁਆਲਿਟੀ ਦਾ ਦੁੱਧ ਮਿਲੇ, ਇਸ ਉਦੇਸ਼ ਨਾਲ ਫੂਡ ਸੇਫ਼ਟੀ ਅਫਸਰ ਰੇਖਾ ਸ਼ਰਮਾ ਦੇ ਨਾਲ ਖੇਤਰ 'ਚ ਦੁੱਧ ਵੇਚਣ ਵਾਲੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਤੇ ਦੁੱਧ ਦੀ ਸੈਂਪਲਿੰਗ ਕੀਤੀ ਗਈ ਹੈ | ਦੁੱਧ ਦੇ ਕਰੀਬ 5 ਸੈਂਪਲ ਭਰੇ ਗਏ ਹਨ, ਜਿਨ੍ਹਾਂ ਨੂੰ ਚੈਕਿੰਗ ਲਈ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ | ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਰੱਚ ਆਂਗਣਵਾੜੀ ਦੇ ਵਰਕਰ ਸਰਵ ਯੂਨੀਅਨ ਵਿਚ ਸ਼ਾਮਿਲ ਅਗਲੀ ਖ਼ਬਰ 8ਵੀਂ ਜਮਾਤ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਚਾਹਲ ਪਰਿਵਾਰ ਵਲੋਂ ਨਗਦ ਰਾਸ਼ੀ ਨਾਲ ਸਨਮਾਨ
Ad Position 24