23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਸ਼ੈਰੀ ਕਲਸੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 09-05-2026
ਬਟਾਲਾ, 8 ਮਈ (ਸਤਿੰਦਰ ਸਿੰਘ)-ਬਟਾਲਾ ਦੀ ਵਾਰਡ ਨੰ: 9 ਵਿਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਗਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰੀ ਹਰ ਸਮੇਂ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਬਟਾਲੇ ਦਾ ਕੋਈ ਵੀ ਇਲਾਕਾ ਵਿਕਾਸ ਕਾਰਜਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਮੈਂ ਇਕ ਨਿਮਾਣਾ ਜਿਹਾ ਸੇਵਕ ਬਣ ਕੇ ਹਲਕੇ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ ਅਤੇ ਦਿਨ-ਰਾਤ ਬਟਾਲਾ ਵਾਸੀਆਂ ਦੀ ਸੇਵਾ ਵਿਚ ਲੱਗਾ ਹਾਂ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਬਟਾਲਾ ਦੀਆਂ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਨੇ 75 ਸਾਲ ਕੋਈ ਕੰਮ ਕੀਤਾ ਹੁੰਦਾ ਤਾਂ ਅੱਜ ਅਸੀਂ ਗਲੀਆਂ-ਮੁਹੱਲਿਆਂ ਦੇ ਉਦਘਾਟਨਾਂ ਤੋਂ ਉਠ ਕੇ ਕੋਈ ਹੋਰ ਬਟਾਲਾ ਲਈ ਵੱਡੇ ਪ੍ਰੋਜੈਕਟ ਲਿਆਉਂਦੇ, ਪਰ 75 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸਿਰਫ਼ ਆਪਣੀਆਂ ਜੇਬਾਂ ਭਰੀਆਂ | ਉਨ੍ਹਾਂ ਕਿਹਾ ਕਿ ਮੈਨੂੰ 2022 ਵਿਚ ਬਟਾਲਾ ਦੇ ਲੋਕਾਂ ਨੇ ਆਸ਼ੀਰਵਾਦ ਦਿੱਤਾ, ਮੈਂ ਇਹ ਵਿਸ਼ਵਾਸ ਦਿਵਾਉਂਦਾ ਹਾਂ ਕਿ 2026 ਦੇ ਅੰਤ ਤੱਕ ਬਟਾਲਾ ਦਾ ਕੋਈ ਵੀ ਇਲਾਕਾ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ | ਇਸ ਮੌਕੇ ਵਾਰਡ ਨੰ: 9 ਦੇ ਵਸਨੀਕ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਇਹ ਇਲਾਕਾ ਹਮੇਸ਼ਾ ਹੀ ਵਿਕਾਸ ਤੋਂ ਸੱਖਣਾ ਰਿਹਾ, ਲੇਕਿਨ ਅੱਜ ਬਟਾਲਾ ਦੇ ਵਿਧਾਇਕ ਨੇ ਵਾਰਡ ਨੰ: 9 ਦੇ ਲੋਕਾਂ ਦੀ ਬਾਂਹ ਫੜੀ ਹੈ ਅਤੇ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ ਹੈ, ਜਿਸ ਲਈ ਮੈਂ ਸਮੁੱਚੇ ਇਲਾਕਾ ਨਿਵਾਸੀਆਂ ਵਲੋਂ ਸ: ਸ਼ੈਰੀ ਕਲਸੀ ਦਾ ਧੰਨਵਾਦ ਕਰਦਾ ਹਾਂ | ਪ੍ਰੀਤਪਾਲ ਸਿੰਘ ਨੇ ਕਿਹਾ ਕਿ ਬਟਾਲਾ ਦੇ ਲੋਕਾਂ ਨੂੰ ਵਿਧਾਇਕ ਸ਼ੈਰੀ ਕਲਸੀ ਦੇ ਰੂਪ ਵਿਚ ਵਿਕਾਸ ਪੁਰਸ਼ ਮਿਲਿਆ ਹੈ, ਜੋ ਦਿਨ ਰਾਤ ਨਹੀਂ ਦੇਖਦਾ ਤੇ ਹਰ ਸਮੇਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਵਿਚ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਵਾਹਿਗੁਰੂ ਦੇ ਚਰਨਾਂ ਵਿਚ ਇਹ ਅਰਦਾਸ ਕਰਦੇ ਹਾਂ ਕਿ ਵਿਧਾਇਕ ਸ਼ੈਰੀ ਕਲਸੀ ਇਸੇ ਤਰ੍ਹਾਂ ਹੀ ਬਟਾਲਾ ਦੇ ਵਿਕਾਸ ਕਾਰਜ ਕਰਵਾਉਂਦੇ ਰਹਿਣ |

Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਵਲੋਂ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ ਵਿਖੇ 2 ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ ਅਗਲੀ ਖ਼ਬਰ ਭਾਜਪਾ ਨੂੰ ਵੱਡਾ ਝਟਕਾ - ਸਾਬਕਾ ਮੰਡਲ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>
Ad Position 24