23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰੂ ਨਾਨਕ ਕਾਲਜ ਬਟਾਲਾ ਵਿਦਿਅਰਥੀ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਪਾਸ ਕੀਤੀ <br/>

Ad Position 21
No active advertisement
ਅਜੀਤ ਡੈਸਕ 09-05-2026
ਬਟਾਲਾ, 8 ਮਈ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਜਗਪ੍ਰੀਤ ਸਿੰਘ ਨੇ ਸੈਸ਼ਨ 2025-26 ਦੌਰਾਨ ਯੂ.ਜੀ.ਸੀ.-ਨੈੱਟ (ਜੂਨੀਅਰ ਰਿਸਰਚ ਫੈਲੋਸ਼ਿਪ) ਵਰਗੀ ਵੱਕਾਰੀ ਤੇ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਕਾਲਜ, ਮਾਪਿਆਂ ਤੇ ਸਮੂਹ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਹ ਉਪਲੱਬਧੀ ਨਾ ਸਿਰਫ਼ ਵਿਦਿਆਰਥੀ ਦੀ ਅਟੱਲ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ, ਸਗੋਂ ਕਾਲਜ ਵਿਚ ਮਿਲ ਰਹੀ ਉੱਚ ਪੱਧਰੀ ਸਿੱਖਿਆ ਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਵੀ ਸਬੂਤ ਹੈ | ਇਸ ਸ਼ਾਨਦਾਰ ਕਾਮਯਾਬੀ 'ਤੇ ਕਾਲਜ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਜਗਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਕਾਲਜ ਬਟਾਲਾ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਖੋਜ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਜਗਪ੍ਰੀਤ ਸਿੰਘ ਦੀ ਇਹ ਸਫ਼ਲਤਾ ਉਸ ਦੀ ਦਿ੍ੜ ਇੱਛਾ-ਸ਼ਕਤੀ, ਨਿਰੰਤਰ ਮਿਹਨਤ, ਸਾਕਾਰਾਤਮਕ ਸੋਚ ਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲੱਬਧੀਆਂ ਸੰਸਥਾ ਲਈ ਮਾਣ ਵਾਲੀ ਗੱਲ ਹੁੰਦੀਆਂ ਹਨ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣਦੀਆਂ ਹਨ | ਪਿ੍ੰਸੀਪਲ ਨੇ ਆਸ ਪ੍ਰਗਟਾਈ ਕਿ ਜਗਪ੍ਰੀਤ ਸਿੰਘ ਭਵਿੱਖ ਵਿਚ ਵੀ ਖੋਜ ਤੇ ਸਿੱਖਿਆ ਦੇ ਖੇਤਰ ਵਿਚ ਨਵੀਆਂ ਮੰਜਿਲਾਂ ਹਾਸਲ ਕਰਕੇ ਪੰਜਾਬੀ ਸਾਹਿਤ ਤੇ ਅਕਾਦਮਿਕ ਜਗਤ 'ਚ ਵਿਲੱਖਣ ਪਛਾਣ ਬਣਾਵੇਗਾ | ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਯੂ.ਜੀ.ਸੀ.-ਨੈੱਟ ਜੇ.ਆਰ.ਐਫ. ਵਰਗੀ ਔਖੀ ਤੇ ਪ੍ਰਤੀਯੋਗੀ ਪ੍ਰੀਖਿਆ ਨੂੰ ਪਹਿਲੀ ਕੋਸ਼ਿਸ਼ ਵਿਚ ਪਾਸ ਕਰਨਾ ਬਹੁਤ ਵੱਡੀ ਪ੍ਰਾਪਤੀ ਹੈ | ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਡਾ. ਮਨਦੀਪ ਕੌਰ, ਡਾ. ਹਰਮੀਤ ਕੌਰ ਅਤੇ ਪ੍ਰੋ. ਅਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰਾਂ ਵਲੋਂ ਵੀ ਜਗਪ੍ਰੀਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਗਈ ਤੇ ਉਸ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲਦਾਰ ਕਲਾਨੌਰ ਵਜੋਂ ਅਹੁਦਾ ਸੰਭਾਲਣ 'ਤੇ ਬਲਵਿੰਦਰ ਸਿੰਘ ਦਾ ਅਮਲੇ ਵਲੋਂ ਸਵਾਗਤ <br/> ਅਗਲੀ ਖ਼ਬਰ ਬਟਾਲਾ ਨੂੰ ਜ਼ਿਲ੍ਹਾ ਬਣਾਇਆ ਜਾਵੇ- ਐਡਵੋਕੇਟ ਵਿਕਰਮਪਾਲ ਸਿੰਘ <br/>
Ad Position 24