23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਾਲ ਭਵਨ ਵਿਖੇ ਨਸ਼ਾ ਮੁਕਤੀ ਤੇ ਮਨੁੱਖਤਾ ਦੇ ਮੁੱਲਾਂ ਸਬੰਧੀ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 09-05-2026
ਗੁਰਦਾਸਪੁਰ, 8 ਮਈ (ਚੱਕਰਾਜਾ)-ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਬਾਲ ਭਵਨ ਵਿਖੇ ਨਸ਼ਿਆਂ ਦੇ ਖ਼ਾਤਮੇ ਤੇ ਮਨੁੱਖਤਾ ਦੇ ਮੁੱਲਾਂ ਸਬੰਧੀ ਪੇ੍ਰਰਨਾਦਾਇਕ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸ਼ਿਵ ਦੁਲਾਰ ਸਿੰਘ ਤੇ ਰੋਮੇਸ਼ ਮਹਾਜਨ ਦੀ ਅਗਵਾਈ ਹੇਠ ਕੀਤਾ ਗਿਆ | ਸੈਮੀਨਾਰ ਦਾ ਸੰਚਾਲਨ ਕੋਮਲਪ੍ਰੀਤ ਕੌਰ ਤੇ ਆਬਾ ਸ਼ਰਮਾ ਵਲੋਂ ਕੀਤਾ ਗਿਆ | ਜਿਸ ਵਿਚ ਲਗਭਗ 35 ਬੱਚਿਆਂ ਨੇ ਭਾਗ ਲਿਆ | ਟੀਮ ਮੈਂਬਰਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਕਿ ਵਿਸ਼ਵ ਰੈੱਡ ਕਰਾਸ ਦਿਵਸ ਹਰ ਸਾਲ 8 ਮਈ ਨੂੰ ਹੈਨਰੀ ਡਿਊਨੈਂਟ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ | ਹੈਨਰੀ ਡਿਊਨੈਂਟ ਨੇ ਰੈੱਡ ਕਰਾਸ ਅੰਦੋਲਨ ਦੀ ਸਥਾਪਨਾ ਕੀਤੀ ਅਤੇ ਉਹ ਨੋਬਲ ਸ਼ਾਂਤੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਸਨ | ਇਹ ਦਿਵਸ ਦੁਨੀਆ ਭਰ ਵਿਚ ਜੰਗਾਂ, ਕੁਦਰਤੀ ਆਫ਼ਤਾਂ, ਮਹਾਂਮਾਰੀਆਂ ਤੇ ਐਮਰਜੈਂਸੀ ਹਾਲਾਤਾਂ ਦੌਰਾਨ ਰੈੱਡ ਕਰਾਸ ਤੇ ਰੈੱਡ ਕ੍ਰੈਸੈਂਟ ਦੇ ਸੇਵਾਦਾਰਾਂ ਵਲੋਂ ਦਿੱਤੀਆਂ ਜਾ ਰਹੀਆਂ ਮਨੁੱਖਤਾ ਭਰੀਆਂ ਸੇਵਾਵਾਂ ਨੂੰ ਸਮਰਪਿਤ ਹੈ | ਇਸ ਮੌਕੇ ਬਖਸ਼ੀ ਰਾਜ਼ ਨੇ ਨੈਸ਼ਨਲ ਅਵਾਰਡੀ ਰੋਮੇਸ਼ ਮਹਾਜਨ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੀ ਸਭ ਤੋਂ ਵੱਡੀ ਲੋੜ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਹੈ ਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਿਹਤਮੰਦ ਸਮਾਜ ਦੇ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਾਰੇ ਬੱਚਿਆਂ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਐਂਬੈਸਡਰ ਬਣ ਕੇ ਇਸ ਦਿਵਸ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੰਕਲਪ ਲਿਆ | ਇਸ ਮੌਕੇ ਬਲਜੀਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜਨਰਲ ਕੈਟਾਗਰੀ ਨਾਲ ਸੰਬੰਧਿਤ ਲੋਕਾਂ ਦੀ ਮੀਟਿੰਗ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ <br/>
Ad Position 24