22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 09-05-2026
ਵਡਾਲਾ ਬਾਂਗਰ, 8 ਮਈ (ਭੁੰਬਲੀ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਇਸ ਇਲਾਕੇ ਦੇ ਪਿੰਡ ਦੂਲਾਨੰਗਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਸਟੇਡੀਅਮ ਦੀ ਗਰਾਉਂਡ 'ਚ ਇਕ ਫੁੱਟਬਾਲ ਦੀ ਗਰਾਉਂਡ, ਦੌੜਾਂ ਦਾ ਟਰੈਕ ਸਮੇਤ ਕਈ ਹੋਰ ਖੇਡਾਂ ਦੀਆਂ ਗਰਾਉਂਡਾਂ ਸ਼ਾਮਿਲ ਹਨ | ਇਸ ਮੌਕੇ ਖਿਡਾਰੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੇਡਾਂ 'ਚ ਅੱਗੇ ਲਿਜਾਣ ਲਈ ਕਈ ਤਰ੍ਹਾਂ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਦੀਆਂ ਗਰਾਉਂਡਾਂ 'ਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ ਸਰਪੰਚ ਰਣਜੀਤ ਸਿੰਘ ਸ਼ਕਰੀ, ਸਰਪੰਚ ਗੁਰਪਾਲ ਸਿੰਘ ਭੀਖੋਵਾਲੀ, ਸਰਪੰਚ ਕੁਲਬੀਰ ਸਿੰਘ ਭੋਜਰਾਜ, ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ, ਹੈੱਡ. ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਨੰਬਰਦਾਰ ਸੁਖਬਰਿੰਦਰ ਸਿੰਘ, ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ, ਮਨਜਿੰਦਰ ਸਿੰਘ ਪੰਚਾਇਤ ਅਫ਼ਸਰ, ਬੀ.ਡੀ.ਪੀ.ਓ. ਸੁਰਜੀਤ ਸਿੰਘ, ਹਰਦੇਵ ਸਿੰਘ ਵਿਜੀਲੈਂਸ ਵਾਲੇ, ਗਿਆਨੀ ਮਹਿੰਦਰ ਸਿੰਘ, ਸੁਖਦੇਵ ਸਿੰਘ, ਤੇਜਬੀਰ ਸਿੰਘ, ਇਕਬਾਲ ਸਿੰਘ, ਮਹਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਸਮਸ਼ੇਰ ਸਿੰਘ, ਕਸ਼ਮੀਰ ਸਿੰਘ ਫ਼ੌਜੀ, ਹਰਜੀਤ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ ਹੈਪੀ, ਕੁਲਵੰਤ ਸਿੰਘ ਪੰਚ, ਚੌਧਰੀ ਮੰਗਾ ਮਸੀਹ, ਪੱਪੂ ਮਸੀਹ, ਭੋਲਾ ਮਸੀਹ, ਰਾਜ ਮਸੀਹ ਆਦਿ ਮੌਜ਼ੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਦੇ ਹੁਕਮਾਂ ਮਗਰੋਂ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀਨਾਨਗਰ ਵਿੱਢੇਗੀ ਮੁਹਿੰਮ <br/> ਅਗਲੀ ਖ਼ਬਰ ਛੱਪੜ ਦੀ ਸਫ਼ਾਈ ਕਰਵਾਉਣ 'ਤੇ ਪਿੰਡ ਖੋਜੇਵਾਲ ਵਾਸੀਆਂ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ
Ad Position 24