20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੇ੍ਰਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਵਿਨੋਦ)-ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ: ਪੱਲਵੀ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੇ੍ਰਗਾਬਾਲਿਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ 'ਤੇ ਪਾਬੰਦੀ ਲਗਾਈ ਹੈ | ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੈਪਸੂਲ ਦੇ ਰੂਪ 'ਚ 150 ਮਿਲੀਗ੍ਰਾਮ ਤੇ 300 ਮਿਲੀਗ੍ਰਾਮ ਵਾਲੇ ਪ੍ਰੈਗਾਬਾਲਿਨ ਦੇ ਫ਼ਾਰਮੂਲੇ ਦੀ ਜਨਤਕ ਤੌਰ 'ਤੇ ਦੁਰਵਰਤੋਂ ਦੇ ਮਾਮਲੇ ਸਾਹਮਣੇ ਆਏ ਹਨ, ਕਈ ਲੋਕ ਇਸ ਫ਼ਾਰਮੂਲੇ ਦੀ ਦਵਾਈ ਦੇ ਆਦੀ ਹੋ ਰਹੇ ਹਨ | ਪਰ ਡਰੱਗ ਪ੍ਰੈਗਾਬਾਲਿਨ 150/300 ਐਮ.ਜੀ. ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ | ਇੱਥੋਂ ਤੱਕ ਕਿ ਨਿਊਰੋਲੋਜਿਸਟਸ/ ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗ੍ਰਾਮ ਡਰੱਗ ਪ੍ਰੈਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫ਼ਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ ਦੇ ਭੰਡਾਰਨ ਅਤੇ ਵਿੱਕਰੀ 'ਤੇ ਪੂਰਨ ਪਾਬੰਦੀ ਹੋਵੇਗੀ | ਇਹ ਹੁਕਮ 8 ਮਈ ਤੋਂ 7 ਜੁਲਾਈ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਸਮਾਪਤ ਅਗਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਮੇਨ ਪਠਾਨਕੋਟ ਵਲੋਂ ਕਾਲਜ ਨੂੰ 10 ਡਸਟਬਿਨ ਭੇਟ <br/>
Ad Position 24