20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਤਿੰਨ ਰਾਜਾਂ 'ਚ ਭਾਜਪਾ ਦੀ ਇਤਿਹਾਸਿਕ ਜਿੱਤ ਨਾਲ ਪੰਜਾਬ 'ਚ ਭਾਜਪਾ ਵਰਕਰਾਂ ਦੇ ਹੌਂਸਲੇ ਬੁਲੰਦ

Ad Position 21
No active advertisement
ਅਜੀਤ ਡੈਸਕ 09-05-2026
ਤਾਰਾਗੜ੍ਹ, 8 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਮੰਡਲ ਤਾਰਾਗੜ੍ਹ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ, ਉਪ ਜ਼ਿਲ੍ਹਾ ਪ੍ਰਧਾਨ ਬਾਬਾ ਗਣੇਸ਼ਵਰ ਸਿੰਘ, ਮੰਡਲ ਜਨਰਲ ਸਕੱਤਰ ਸੁਰਿੰਦਰ ਬਕਨੌਰ, ਮੰਡਲ ਜਨਰਲ ਸੈਕਟਰੀ ਸੰਜੂ ਠਾਕੁਰ ਤੇ ਮੰਡਲ ਵਾਈਸ ਪ੍ਰਧਾਨ ਸੱਜਣ ਸਿੰਘ ਨੇ ਤਿੰਨਾਂ ਰਾਜਾਂ 'ਚ ਭਾਜਪਾ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਸਾਂਝੇ ਤੌਰ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਭਾਜਪਾ 'ਚ ਆਪਣਾ ਵਿਸ਼ਵਾਸ ਜਤਾਇਆ ਹੈ ਤੇ ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਜਿੱਤ ਦਾ ਸਿਹਰਾ ਭਾਜਪਾ ਦੀ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਂਦਾ ਹੈ | ਜ਼ਿਲ੍ਹਾ ਵਾਈਸ ਪ੍ਰਧਾਨ ਬਾਬਾ ਗਣੇਸ਼ਵਰ ਸਿੰਘ ਤੇ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਨੇ ਦੱਸਿਆ ਕਿ ਬੰਗਾਲ 'ਚ ਮਮਤਾ ਬੈਨਰਜੀ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਉੱਥੋਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਪੱਛਮ ਬੰਗਾਲ ਦੇ ਲੋਕਾਂ ਨੇ ਇਨ੍ਹਾਂ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਕਾਰੀ ਨੀਤੀਆਂ ਨੂੰ ਅਪਣਾਉਂਦੇ ਹੋਏ ਭਾਜਪਾ ਦੇ ਹੱਕ 'ਚ ਵੋਟਿੰਗ ਕਰਕੇ ਭਾਜਪਾ ਨੂੰ ਇਤਿਹਾਸਿਕ ਜਿੱਤ ਦਿਵਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ 'ਚ ਭਾਜਪਾ ਦੀ ਸਰਕਾਰ ਹੋਣ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ ਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐਮ. ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਤੀਸ਼ ਜੱਟ ਪੰਮਾ ਵਲੋਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਠਾਕਰਪੁਰ ਵਿਖੇ ਏਅਰ ਕੰਡੀਸ਼ਨਰ ਲਗਵਾਏ
Ad Position 24