20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਐਮ. ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 09-05-2026
ਪਠਾਨਕੋਟ, 8 ਮਈ (ਸੰਧੂ)-ਸ੍ਰੀ ਸਾਈਾ ਕਾਲਜ ਆਫ ਐਜੂਕੇਸ਼ਨ ਬਧਾਣੀ ਪਠਾਨਕੋਟ ਕੈਂਪਸ ਦੇ ਐਮ.ਐਡ. ਤੀਜੇ ਸਮੈਸਟਰ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਨਵਦੀਪ ਸਾਂਵਲ ਨੇ ਦੱਸਿਆ ਕਿ ਸਲੋਨੀ ਠਾਕੁਰ ਨੇ ਪਹਿਲਾ, ਮਨੀਸ਼ਾ ਨੇ ਦੂਜਾ ਤੇ ਇੰਦੂ ਬਾਲਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਐਮ.ਐਡ ਤੀਜੇ ਸਮੈਸਟਰ ਦੇ ਸਾਰੇ ਵਿਦਿਆਰਥੀਆਂ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਗਰੁੱਪ ਦੇ ਚੇਅਰਮੈਨ ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਤੇ ਸੀ.ਐਮ.ਡੀ. ਕੁੰਵਰ ਤੁਸ਼ਾਰ ਪੁੰਜ ਨੇ ਵਿਦਿਆਰਥੀਆਂ, ਪਿ੍ੰਸੀਪਲ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੇ ਨਾਲ ਹੀ ਐਮ.ਡੀ. ਤਿ੍ਪਤਾ ਪੁੰਜ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵੀ ਇਸ ਉਪਲਬਧੀ ਲਈ ਵਧਾਈ ਦਿੱਤੀ | ਇਸ ਮੌਕੇ ਡਾਇਰੈਕਟਰ ਰਣਜੀਤ ਸਿੰਘ, ਪਿ੍ੰਸੀਪਲ ਡਾ: ਨਵਦੀਪ ਸਾਂਵਲ, ਹੈੱਡ ਆਫ ਡਿਪਾਰਟਮੈਂਟ ਜਸਵੰਤ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਰਹੇਮਾ ਇੰਟਰਨੈਸ਼ਨਲ ਸਕੂਲ 'ਚ ਇੰਟਰ ਸਕੂਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਅਗਲੀ ਖ਼ਬਰ ਤਿੰਨ ਰਾਜਾਂ 'ਚ ਭਾਜਪਾ ਦੀ ਇਤਿਹਾਸਿਕ ਜਿੱਤ ਨਾਲ ਪੰਜਾਬ 'ਚ ਭਾਜਪਾ ਵਰਕਰਾਂ ਦੇ ਹੌਂਸਲੇ ਬੁਲੰਦ
Ad Position 24