ਪਠਾਨਕੋਟ, 8 ਮਈ (ਸੁਮਿਤ)-ਰਹੇਮਾ ਇੰਟਰਨੈਸ਼ਨਲ ਸਕੂਲ 'ਚ ਆਯੋਜਿਤ ਇੰਟਰ ਸਕੂਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦਾ ਉਦਘਾਟਨ ਮੁੱਖ ਮਹਿਮਾਨ ਸੌਰਭ ਬਹਿਲ (ਚੇਅਰਮੈਨ, ਨਗਰ ਸੁਧਾਰ ਟਰੱਸਟ) ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਰੁਣ ਸ਼ਰਮਾ ਨੇ ਕੀਤਾ | ਸਮਾਗਮ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪਰਚਾ ਦਿੱਤਾ | ਸਕੂਲ ਦੇ ਪਿ੍ੰਸੀਪਲ ਬੇੰਨੀ ਓਮੈਨ ਤੇ ਸਕੱਤਰ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਮੁੱਖ ਮਹਿਮਾਨਾਂ ਨੇ ਖਿਡਾਰੀਆਂ ਨੂੰ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਮੁਕਾਬਲੇ 'ਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਆਯੋਜਨ ਦੇ ਸਫ਼ਲ ਸੰਚਾਲਨ ਵਿਚ ਸਕੂਲ ਸਟਾਫ ਤੇ ਖੇਡ ਪ੍ਰਸ਼ਿਕਸ਼ਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਪ੍ਰੋਗਰਾਮ ਦੇ ਅੰਤ 'ਚ ਮਹਿਮਾਨਾਂ ਨੇ ਸਕੂਲ ਪ੍ਰਬੰਧਨ ਵਲੋਂ ਖੇਡ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ |