ਦੀਨਾਨਗਰ, 9 ਮਈ (ਸੋਢੀ/ਸ਼ਰਮਾ/ਘੁੰਮਣ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ ਫ਼ੈਸ਼ਨ ਡਿਜ਼ਾਇਨਿੰਗ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਵਿਦਿਆਰਥਣਾਂ ਮੁਸਕਾਨ ਅਤੇ ਅਕਾਸ਼ਿਨ ਨੇ 9.64 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਾਕਸ਼ੀ ਅਤੇ ਜੀਆ ਨੇ 9.55 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਦੂਸਰਾ ਅਤੇ ਨਵਨੀਤ ਕੌਰ ਨੇ 9.45 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |