26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬੰਗਾ 'ਚ ਭਾਜਪਾ ਦਫ਼ਤਰ 'ਚ ਵਾਪਰੀ ਘਟਨਾ ਨਿੰਦਣਯੋਗ- ਹੀਰਾ ਵਾਲੀਆ <br/>

Ad Position 21
No active advertisement
ਅਜੀਤ ਡੈਸਕ 11-05-2026

ਬਟਾਲਾ, 10 ਮਈ (ਸਤਿੰਦਰ ਸਿੰਘ)-ਬੰਗਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਕਥਿਤ ਤੌਰ 'ਤੇ ਕੀਤੀ ਗਈ ਗੁੰਡਾਗਰਦੀ ਦੀ ਘਟਨਾ ਦੀ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਵਲੋਂ ਕੜੀ ਨਿੰਦਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਇਸ ਨਾਲ ਰਾਜਨੀਤਿਕ ਕਦਰਾਂ-ਕੀਮਤਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਬੰਗਾ ਵਲੋਂ ਸ਼ਰੇਆਮ ਭਾਜਪਾ ਦੇ ਦਫ਼ਤਰ ਵਿਚ ਦਾਖ਼ਲ ਹੋ ਕੇ ਕੀਤੀ ਗਈ ਇਸ ਤਰ੍ਹਾਂ ਦੀ ਗੁੰਡਾਗਰਦੀ ਕਾਨੂੰਨ-ਵਿਵਸਥਾ ਲਈ ਇਕ ਵੱਡੀ ਚੁਣੌਤੀ ਹੈ | ਇਸ ਤਰ੍ਹਾਂ ਦੀ ਹਰਕਤ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਹੀਰਾ ਵਾਲੀਆ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਤੁਰੰਤ ਤੇ ਨਿਰਪੱਖ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ ਅਤੇ ਇਨ੍ਹਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ- ਬੁੱਟਰ <br/> ਅਗਲੀ ਖ਼ਬਰ ਟਰੱਕ ਦੀ ਲਪੇਟ 'ਚ ਆਉਣ ਨਾਲ 2 ਜ਼ਖ਼ਮੀ
Ad Position 24