26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ- ਬੁੱਟਰ <br/>

Ad Position 21
No active advertisement
ਅਜੀਤ ਡੈਸਕ 11-05-2026

ਬਟਾਲਾ, 10 ਮਈ (ਸਤਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਇਹ ਕਾਰਵਾਈ ਭਵਿੱਖ 'ਚ ਵੀ ਜਾਰੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ 'ਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਸੰਬੰਧੀ ਕੇਂਦਰੀ ਏਜੰਸੀਆਂ ਤੇ ਈ.ਡੀ. ਵਲੋਂ ਭਿ੍ਸ਼ਟ ਨੇਤਾਵਾਂ ਤੇ ਅਧਿਕਾਰੀਆਂ ਦੇ ਘਰਾਂ ਤੇ ਦਫ਼ਤਰਾਂ 'ਚ ਲਗਾਤਾਰ ਰੇਡ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨ ਈ.ਡੀ. ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਕੋਠੀ ਵਿਖੇ ਛਾਪੇਮਾਰੀ ਕੀਤੀ ਗਈ ਹੈ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਕੇਸ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹੀ ਮਨੀ ਲਾਂਡਰਿੰਗ ਦੇ ਕੇਸ 'ਚ ਫੜੇ ਗਏ ਹਨ, ਜਿਸ ਨਾਲ 'ਆਪ' ਸਰਕਾਰ ਦਾ ਅਸਲ ਚਿਹਰਾ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣ ਆ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦਾਰਾਪੁਰ ਦੀ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ <br/> ਅਗਲੀ ਖ਼ਬਰ ਬੰਗਾ 'ਚ ਭਾਜਪਾ ਦਫ਼ਤਰ 'ਚ ਵਾਪਰੀ ਘਟਨਾ ਨਿੰਦਣਯੋਗ- ਹੀਰਾ ਵਾਲੀਆ <br/>
Ad Position 24